ਮਸ਼ਹੂਰ ਅਦਾਕਾਰ ਪੀ ਕੇ ਕਾਰ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ, ਜ਼ਮਾਨਤ ’ਤੇ ਰਿਹਾਅ

Tuesday, Oct 15, 2024 - 11:48 AM (IST)

ਮਸ਼ਹੂਰ ਅਦਾਕਾਰ ਪੀ ਕੇ ਕਾਰ ਚਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ, ਜ਼ਮਾਨਤ ’ਤੇ ਰਿਹਾਅ

ਮੁੰਬਈ (ਬਿਊਰੋ) - ਮਲਿਆਲਮ ਫਿਲਮ ਅਭਿਨੇਤਾ ਬੈਜੂ ਸੰਤੋਸ਼ ਨੂੰ ਪੁਲਸ ਨੇ ਸੋਮਵਾਰ ਸਵੇਰੇ ਸ਼ਰਾਬ ਪੀ ਕੇ ਤੇਜ਼ ਰਫਤਾਰ ਕਾਰ ਚਲਾਉਣ ਤੇ ਇਕ ਬਾਈਕ ਸਵਾਰ ਨੂੰ ਟੱਕਰ ਮਾਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ। ਬਾਈਕ ਸਵਾਰ ਨੂੰ ਟੱਕਰ ਮਾਰਨ ਦੀ ਘਟਨਾ ਤਿਰੂਵਨੰਤਪੁਰਮ ਦੇ ਮਿਊਜ਼ੀਅਮ ਥਾਣਾ ਖੇਤਰ ਅਧੀਨ ਕੌਡਿਯਾਰ-ਵੇਲਯੰਬਲਮ ਰੋਡ ’ਤੇ ਵਾਪਰੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੈਜੂ ਨੂੰ ਗ੍ਰਿਫਤਾਰ ਕਰ ਲਿਆ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ

ਬੈਜੂ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 281 ਤੇ ਮੋਟਰ ਵ੍ਹੀਕਲ ਐਕਟ, 1988 ਦੀ ਧਾਰਾ 185 ਅਧੀਨ ਮਾਮਲਾ ਦਰਜ ਕੀਤਾ ਗਿਅਾ। ਬਾਅਦ ’ਚ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News