ਅਦਾਕਾਰ ਬਿੰਨੂ ਢਿੱਲੋਂ ਨੇ ਮਨਾਇਆ ਜਨਮਦਿਨ, ਕਈ ਮਸ਼ਹੂਰ ਸਿਤਾਰਿਆਂ ਨੇ ਕੀਤੀ ਸ਼ਿਰਕਤ

Friday, Aug 30, 2024 - 11:01 AM (IST)

ਜਲੰਧਰ- ਅਦਾਕਾਰ ਬਿੰਨੂ ਢਿੱਲੋਂ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ 'ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਅਤੇ ਅਦਾਕਾਰ ਦੇ ਨਾਲ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ । ਗਾਇਕ ਜਸਬੀਰ ਜੱਸੀ, ਐਮੀ ਵਿਰਕ, ਯੁਵਰਾਜ ਹੰਸ, ਨਵਰਾਜ ਹੰਸ, ਕਰਮਜੀਤ ਅਨਮੋਲ, ਮਾਸਟਰ ਸਲੀਮ, ਦੇਵ ਖਰੌੜ ਸਣੇ ਕਈ ਸਿਤਾਰਿਆਂ ਜਨਮ ਦਿਨ ਦੀ ਪਾਰਟੀ 'ਚ  ਸ਼ਿਰਕਤ ਕੀਤੀ ।ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ 'ਚ ਉਹ ਬਿੰਨੂ ਢਿੱਲੋਂ ਦੇ ਜਨਮ ਦਿਨ 'ਤੇ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ 'ਬਿੰਨੂ ਢਿੱਲੋਂ ਵੀਰ ਦੇ ਜਨਮ ਦਿਨ ਦੀ ਵਧਾਈ'।

 

 
 
 
 
 
 
 
 
 
 
 
 
 
 
 
 

A post shared by Jassi (@jassijasbir)

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News