ਵੱਡੀ ਖ਼ਬਰ; ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ
Saturday, Sep 27, 2025 - 04:40 PM (IST)

ਐਂਟਰਟੇਨਮੈਂਟ ਡੈਸਕ- ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲੇ ਦੋਸ਼ੀ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਦਿਲੀਪ ਚੌਧਰੀ ਵਜੋਂ ਹੋਈ ਹੈ, ਉਸ ਨੂੰ ਪੱਛਮੀ ਬੰਗਾਲ ਦੇ 24 ਪਰਗਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਸ ਮੁਤਾਬਕ ਦਿਲੀਪ ਚੌਧਰੀ ਨੇ ਕਪਿਲ ਸ਼ਰਮਾ ਨੂੰ ਇੱਕ ਈਮੇਲ ਭੇਜ ਕੇ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ 1 ਕਰੋੜ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਇਸ ਤੋਂ ਇਲਾਵਾ ਉਸਨੇ ਇਹ ਵੀ ਦਾਅਵਾ ਕਰਨ ਦੀ ਕੋਸ਼ਿਸ਼ ਕੀਤੀ ਕਿ ਉਹ ਗੈਂਗਸਟਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਜੁੜਿਆ ਹੋਇਆ ਹੈ। ਇਨ੍ਹਾਂ ਗੈਂਗਾਂ ਨਾਲ ਦੋਸ਼ੀ ਦਾ ਕੋਈ ਅਸਲ ਸਬੰਧ ਹੈ ਜਾਂ ਇਹ ਸਿਰਫ਼ ਡਰਾਉਣ ਅਤੇ ਪੈਸੇ ਵਸੂਲਣ ਦੀ ਇੱਕ ਚਾਲ ਸੀ, ਮੁੰਬਈ ਪੁਲਸ ਇਸ ਸਮੇਂ ਜਾਂਚ ਕਰ ਰਹੀ ਹੈ। ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਦੋਸ਼ੀ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਦੱਸਣਯੋਗ ਹੈ ਕਿ ਕੈਨੇਡਾ ਦੇ ਸਰੀ ਵਿੱਚ ਸ਼ਰਮਾ ਦੇ ਕੈਪਸ ਕੈਫੇ ਵਿੱਚ ਇੱਕ ਮਹੀਨੇ ਵਿੱਚ ਦੂਜੀ ਵਾਰ ਹੋਈ ਗੋਲੀਬਾਰੀ ਨੇ ਸਨਸਨੀ ਮਚਾ ਦਿੱਤੀ ਸੀ।