ਅਦਾਕਾਰ ਧਰਮਿੰਦਰ ਨੇ ਆਪਣੇ ਫਾਰਮ ਹਾਊਸ ''ਤੇ ਗਲਹਿਰੀ ਨਾਲ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

Wednesday, Aug 14, 2024 - 03:55 PM (IST)

ਅਦਾਕਾਰ ਧਰਮਿੰਦਰ ਨੇ ਆਪਣੇ ਫਾਰਮ ਹਾਊਸ ''ਤੇ ਗਲਹਿਰੀ ਨਾਲ ਮਸਤੀ ਕਰਦੇ ਦਾ ਵੀਡੀਓ ਕੀਤਾ ਸਾਂਝਾ

ਮੁੰਬਈ (ਬਿਊਰੋ)- ਅਦਾਕਾਰ ਧਰਮਿੰਦਰ ਸਿੰਘ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਆਪਣੀਆਂ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੇ ਅਦਾਕਾਰ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ।ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ 'ਚ ਉਹ ਆਪਣੇ ਫਾਰਮ ਹਾਊਸ 'ਤੇ ਸੁਹਾਵਣੇ ਮੌਸਮ ਦੇ ਨਾਲ-ਨਾਲ ਕੁਦਰਤੀ ਨਜ਼ਾਰਿਆਂ ਦਾ ਅਨੰਦ ਲੈਂਦੇ ਹੋਏ ਦਿਖਾਈ ਦਿੱਤੇ ।

 

 
 
 
 
 
 
 
 
 
 
 
 
 
 
 
 

A post shared by Dharmendra Deol (@aapkadharam)

ਧਰਮਿੰਦਰ ਨੇ ਵੱਖ ਵੱਖ ਦੋ ਵੀਡੀਓ ਸਾਂਝੇ ਕੀਤੇ ਹਨ । ਇੱਕ ਵੀਡੀਓ 'ਚ ਉਹ ਗਲਹਿਰੀ ਦੇ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ ।ਜਦੋਂਕਿ ਇੱਕ ਹੋਰ ਵੀਡੀਓ 'ਚ ਉਹ ਆਪਣੀਆਂ ਮੱਝਾਂ ਨੂੰ ਚਰਾਉਣ ਵਾਲੇ ਕਾਮੇ ਦਾ ਵੀਡੀਓ ਵਿਖਾ ਰਹੇ ਹਨ ।ਇੱਕ ਪਾਸੇ ਮੱਝਾਂ ਚਰ ਰਹੀਆਂ ਹਨ, ਜਦੋਂਕਿ ਦੂਜੇ ਪਾਸੇ ਬੱਤਖਾਂ ਘੁੰਮਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਲਿਖਿਆ 'ਮੇਰੇ ਇੱਕਲੇਪਣ ਦੇ ਸਾਥੀ'। ਧਰਮਿੰਦਰ ਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਵੀਡੀਓਜ਼ 'ਤੇ ਫੈਨਸ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

 

 
 
 
 
 
 
 
 
 
 
 
 
 
 
 
 

A post shared by Dharmendra Deol (@aapkadharam)

ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਬਾਲੀਵੁੱਡ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ 'ਚ ਸਰਗਰਮ ਹਨ । ਹਾਲ ਹੀ 'ਚ ਉਨ੍ਹਾਂ ਦੀ ਫ਼ਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt


author

Priyanka

Content Editor

Related News