ਹਸਪਤਾਲ ਤੋਂ ਡਿਸਚਾਰਜ ਹੋਏ ਬਾਲੀਵੁੱਡ ਅਦਾਕਾਰ ਗੋਵਿੰਦਾ, ਵੀਡੀਓ ਆਈ ਸਾਹਮਣੇ
Wednesday, Nov 12, 2025 - 03:21 PM (IST)
ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਗੋਵਿੰਦਾ ਨੂੰ ਬੁੱਧਵਾਰ ਨੂੰ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। 61 ਸਾਲਾ ਗੋਵਿੰਦਾ ਨੂੰ ਮੰਗਲਵਾਰ ਰਾਤ ਉਸ ਸਮੇਂ ਹਸਪਤਾਲ ਲਿਜਾਇਆ ਗਿਆ ਸੀ ਜਦੋਂ ਉਹ ਘਰ ’ਚ ਅਚਾਨਕ ਚੱਕਰ ਖਾ ਕੇ ਡਿੱਗ ਪਏ ਸਨ। ਉਨ੍ਹਾਂ ਦੇ ਦੋਸਤ ਅਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਨੂੰ ਪਹਿਲਾਂ ਦਵਾਈ ਦਿੱਤੀ ਗਈ ਸੀ ਪਰ ਕਮਜ਼ੋਰੀ ਮਹਿਸੂਸ ਹੋਣ ‘ਤੇ ਉਨ੍ਹਾਂ ਨੂੰ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਮਾਂ-ਧੀ ਨੂੰ ਇਕੱਠੇ ਪ੍ਰੇਗਨੈਂਟ ਕਰਨ ਵਾਲੇ Youtuber ਨੇ ਹੁਣ ਕੀਤਾ ਅਜਿਹਾ ਖੁਲਾਸਾ ਕਿ...
ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਗੋਵਿੰਦਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਮੈਂ ਬਿਲਕੁਲ ਠੀਕ ਹਾਂ। ਮੈਂ ਜ਼ਰੂਰਤ ਤੋਂ ਵੱਧ ਵਰਕਆਉਟ ਕਰ ਲਿਆ ਸੀ ਜਿਸ ਕਰਕੇ ਥਕਾਵਟ ਹੋ ਗਈ। ਯੋਗਾ ਤੇ ਪ੍ਰਾਣਾਯਾਮ ਵਧੀਆ ਹੁੰਦੇ ਹਨ, ਭਾਰੀ ਐਕਸਰਸਾਈਜ਼ ਥੋੜੀ ਮੁਸ਼ਕਲ ਹੁੰਦੀ ਹੈ।” ਉਨ੍ਹਾਂ ਨੇ ਦੱਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਦਵਾਈ ਦਿੱਤੀ ਹੈ ਅਤੇ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਨੂੰ ਮਿਲੀ ਹਸਪਤਾਲ ਤੋਂ ਛੁੱਟੀ
ਗੋਵਿੰਦਾ ਨੇ ਕਿਹਾ ਕਿ ਹੁਣ ਉਹ ਆਪਣੀ ਸਿਹਤ ਦਾ ਵਧੇਰੇ ਧਿਆਨ ਰੱਖਣਗੇ ਅਤੇ ਫਿਟਨੈੱਸ ਰੁਟੀਨ ਵਿੱਚ ਯੋਗਾ ਅਤੇ ਪ੍ਰਾਣਾਯਾਮ ਨੂੰ ਤਰਜੀਹ ਦੇਣਗੇ। ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਦੀ ਤੰਦਰੁਸਤੀ ਲਈ ਦੁਆ ਕੀਤੀ। ਲਲਿਤ ਬਿੰਦਲ ਨੇ ਦੱਸਿਆ ਕਿ ਗੋਵਿੰਦਾ ਹੁਣ ਸਥਿਰ ਹਨ ਅਤੇ ਘਰ ’ਚ ਆਰਾਮ ਕਰ ਰਹੇ ਹਨ। ਡਾਕਟਰ ਉਨ੍ਹਾਂ ਦੀ ਸਿਹਤ ’ਤੇ ਨਿਗਰਾਨੀ ਰੱਖ ਰਹੇ ਹਨ। ਗੋਵਿੰਦਾ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਵਿੱਚ ਰਾਹਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਧਰਮਿੰਦਰ ਮਗਰੋਂ ਉੱਡੀ ਜੈਕੀ ਚੈਨ ਦੇ ਦਿਹਾਂਤ ਦੀ ਖ਼ਬਰ ! ਸਾਹਮਣੇ ਆਇਆ ਸੱਚ
