ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ

Tuesday, Oct 01, 2024 - 09:32 AM (IST)

ਅਦਾਕਾਰ ਗੋਵਿੰਦਾ ਨੂੰ ਲੱਗੀ ਗੋਲੀ

ਮੁੰਬਈ- ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਲੱਤ 'ਚ ਗੋਲੀ ਲੱਗੀ ਹੈ। ਗੋਵਿੰਦਾ ਕੋਲ ਲਾਇਸੈਂਸੀ ਰਿਵਾਲਵਰ ਹੈ। ਖਬਰਾਂ ਦੀ ਮੰਨੀਏ ਤਾਂ ਇਹ ਘਟਨਾ ਸਵੇਰੇ ਕਰੀਬ 5 ਵਜੇ ਦੀ ਹੈ। ਗੋਵਿੰਦਾ ਸਵੇਰੇ ਕਿਤੇ ਜਾਣ ਲਈ ਤਿਆਰ ਹੋ ਰਹੇ ਸਨ , ਉਦੋਂ ਇਹ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣਾ ਰਿਵਾਲਵਰ ਸਾਫ਼ ਕਰ ਰਿਹਾ ਸੀ ਜਦੋਂ ਇਹ ਗਲਤ ਫਾਇਰ ਹੋਇਆ। ਹੁਣ ਅਦਾਕਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੜ੍ਹੋ ਇਹ ਅਹਿਮ ਖ਼ਬਰ- ਸੁਪਰਸਟਾਰ ਰਜਨੀਕਾਂਤ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

ਦੱਸ ਦਈਏ ਕਿ ਗੋਲੀਬਾਰੀ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਗੋਵਿੰਦਾ ਦੀ ਬੰਦੂਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਜਿਸ ਤੋਂ ਬਾਅਦ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦੀ ਲੱਤ 'ਚੋਂ ਬਹੁਤ ਖੂਨ ਵਹਿ ਗਿਆ ਹੈ। ਜਿਸ ਕਾਰਨ ਉਸ ਦੀ ਹਾਲਤ ਕਾਫੀ ਵਿਗੜ ਗਈ ਹੈ। ਫਿਲਹਾਲ ਗੋਵਿੰਦਾ ਅੰਧੇਰੀ ਦੇ ਕ੍ਰਿਤੀ ਕੇਅਰ ਹਸਪਤਾਲ 'ਚ ਭਰਤੀ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Priyanka

Content Editor

Related News