ਕੋਲਕਾਤਾ ''ਚ ਡਾਕਟਰ ਨਾਲ ਹੋਈ ਬੇਰਹਿਮੀ ''ਤੇ ਭੜਕੇ ਅਦਾਕਾਰ ਜਾਨ ਅਬ੍ਰਾਹਮ
Saturday, Aug 24, 2024 - 03:47 PM (IST)
ਮੁੰਬਈ- ਕੋਲਕਾਤਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਡਾਕਟਰ ਨਾਲ ਹੋਈ ਬੇਰਹਿਮੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਫਿਲਮ ਜਗਤ ਤੋਂ ਵੀ ਇਸ ਮਾਮਲੇ 'ਤੇ ਪ੍ਰਤੀਕਿਰਿਆਵਾਂ ਆ ਰਹੀਆਂ ਹਨ ਅਤੇ ਜਾਨ ਅਬ੍ਰਾਹਮ ਨੇ ਇਸ ਘਟਨਾ 'ਤੇ ਆਪਣੀ ਚਿੰਤਾ ਅਤੇ ਵਿਚਾਰ ਸਾਂਝੇ ਕੀਤੇ ਹਨ। ਹਾਲ ਹੀ 'ਚ ਇਕ ਪੋਡਕਾਸਟ ਦੌਰਾਨ ਉਨ੍ਹਾਂ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਸੁਝਾਅ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਪੁੱਤਰਾਂ ਨੂੰ ਚੰਗਾ ਵਿਹਾਰ ਕਰਨਾ ਸਿਖਾਉਣਾ ਚਾਹੀਦਾ ਹੈ ਅਤੇ ਲੜਕਿਆਂ ਨੂੰ ਚੰਗਾ ਵਿਹਾਰ ਕਰਨ ਦੀ ਚੇਤਾਵਨੀ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਮਾਪੇ ਆਪਣੇ ਪੁੱਤਰਾਂ ਦਾ ਪਾਲਣ-ਪੋਸ਼ਣ ਚੰਗੀ ਤਰ੍ਹਾਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ -ਫ਼ਿਲਮ ਨਿਰਮਾਤਾ ਨਾਰੀ ਹੀਰਾ ਦਾ ਹੋਇਆ ਦਿਹਾਂਤ, ਦੁਪਹਿਰ ਨੂੰ ਕੀਤਾ ਜਾਵੇਗਾ ਸੰਸਕਾਰ
ਅਦਾਕਾਰ ਤੋਂ ਪੁੱਛਿਆ ਗਿਆ ਕਿ ਸਮਾਜ ਦੀ ਹਾਲਤ ਦੇਖ ਕੇ ਉਹ ਕੀ ਸੰਦੇਸ਼ ਦੇਣਾ ਚਾਹੋਗੇ? ਇਸ ਦੇ ਜਵਾਬ 'ਚ ਉਸ ਨੇ ਕਿਹਾ, 'ਮੈਂ ਲੜਕਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਸਹੀ ਵਿਵਹਾਰ ਕਰਨ, ਨਹੀਂ ਤਾਂ ਮੈਂ ਉਨ੍ਹਾਂ ਨੂੰ ਪਾੜ ਦਿਆਂਗਾ।' ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਸ ਨੇ ਔਰਤਾਂ ਦੀ ਸੁਰੱਖਿਆ 'ਤੇ ਗੱਲ ਕੀਤੀ ਹੈ; ਇਸ ਤੋਂ ਪਹਿਲਾਂ ਰਣਵੀਰ ਇਲਾਹਾਬਾਦੀਆ ਦੇ ਪੋਡਕਾਸਟ 'ਚ ਵੀ ਉਸ ਨੇ ਭਾਰਤੀ ਮਰਦਾਂ ਨੂੰ ਔਰਤਾਂ ਨਾਲ ਸਹੀ ਵਿਵਹਾਰ ਦੀ ਮਹੱਤਤਾ ਬਾਰੇ ਦੱਸਿਆ ਸੀ।
ਇਹ ਖ਼ਬਰ ਵੀ ਪੜ੍ਹੋ - ਸ਼ੂਟਿੰਗ ਦੌਰਾਨ ਜ਼ਖਮੀ ਹੋਇਆ ਇਹ ਅਦਾਕਾਰ, ਹੋਈ ਸਰਜਰੀ
ਕੰਮ ਦੀ ਗੱਲ ਕਰੀਏ ਤਾਂ ਜੌਨ ਅਬ੍ਰਾਹਮ ਦੀ ਫਿਲਮ 'ਵੇਦਾ' ਸਿਨੇਮਾਘਰਾਂ 'ਚ ਰਿਲੀਜ਼ ਹੋਈ ਹੈ। ਇਹ ਫਿਲਮ ਜਾਤੀ ਭੇਦਭਾਵ 'ਤੇ ਆਧਾਰਿਤ ਹੈ ਅਤੇ ਇਸ 'ਚ ਸ਼ਰਵਰੀ ਅਤੇ ਅਭਿਸ਼ੇਕ ਬੈਨਰਜੀ ਵੀ ਅਹਿਮ ਭੂਮਿਕਾਵਾਂ 'ਚ ਹਨ। ਫਿਲਮ ਦਾ ਨਿਰਦੇਸ਼ਨ ਨਿਖਿਲ ਅਡਵਾਨੀ ਨੇ ਕੀਤਾ ਹੈ, ਪਰ ਫਿਲਮ ਬਾਕਸ ਆਫਿਸ 'ਤੇ ਸੰਘਰਸ਼ ਕਰਦੀ ਨਜ਼ਰ ਆ ਰਹੀ ਹੈ, ਅਤੇ ਹੁਣ ਤੱਕ ਸਿਰਫ 17 ਕਰੋੜ ਰੁਪਏ ਦੀ ਕਮਾਈ ਕਰ ਸਕੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।