ਵੱਡੀ ਖ਼ਬਰ : ਅਦਾਕਾਰ ਕਮਾਲ ਰਾਸ਼ਿਦ ਖ਼ਾਨ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

08/30/2022 10:09:02 AM

ਮੁੰਬਈ (ਬਿਊਰੋ) : ਇਸ ਵੇਲੇ ਦੀ ਵੱਡੀ ਖ਼ਬਰ ਫ਼ਿਲਮ ਇੰਡਸਟਰੀ ਤੋਂ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਕਮਾਲ ਰਾਸ਼ਿਦ ਖ਼ਾਨ ਨੂੰ ਮਲਾਡ ਪੁਲਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਲ 2020 ਵਿਚ ਉਨ੍ਹਾਂ ਵੱਲੋਂ ਕੀਤੇ ਗਏ ਵਿਵਾਦਿਤ ਟਵੀਟ ਨੂੰ ਲੈ ਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਸ ਨੂੰ ਮੁੰਬਈ ਏਅਰਪੋਰਟ 'ਤੇ ਲੈਂਡ ਹੋਣ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਅੱਜ ਉਸ ਨੂੰ ਬੋਰੀਵਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


ਇਸ ਕਾਰਨ ਕੀਤਾ ਗਿਆ ਗ੍ਰਿਫ਼ਤਾਰ  
ਕਮਾਲ ਆਰ ਖ਼ਾਨ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਫ਼ਿਲਮ ਆਲੋਚਕ ਵਜੋਂ ਵੀ ਜਾਣੇ ਜਾਂਦੇ ਹਨ, ਜੋ ਅਕਸਰ ਬਾਲੀਵੁੱਡ ਅਦਾਕਾਰਾਂ ਅਤੇ ਅਭਿਨੇਤਰੀਆਂ ਖ਼ਿਲਾਫ਼ ਵੀਡੀਓ ਬਣਾਉਂਦੇ ਨਜ਼ਰ ਆਉਂਦੇ ਹਨ। ਇਸ ਦੇ ਨਾਲ ਹੀ ਇੱਕ ਵਾਰ ਫਿਰ ਕੇ. ਆਰ. ਕੇ. ਨੂੰ ਮੁੰਬਈ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਲਾਡ ਪੁਲਸ ਨੇ ਹਾਲ ਹੀ 'ਚ ਸਾਲ 2020 'ਚ ਕੀਤੇ ਗਏ ਇਕ ਵਿਵਾਦਿਤ ਟਵੀਟ ਲਈ ਏਅਰਪੋਰਟ ਤੋਂ ਕੇ. ਆਰ. ਕੇ.  ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਕੇ. ਆਰ. ਕੇ. 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਧਰਮ ਨੂੰ ਲੈ ਕੇ ਵਿਵਾਦਿਤ ਟਵੀਟ ਕੀਤਾ ਸੀ। ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਉਸ ਨੂੰ ਪਹਿਲਾਂ ਬੋਰੀਵਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਸਲਮਾਨ ਖ਼ਾਨ ਨੇ ਮਾਣਹਾਨੀ ਦਾ ਕੀਤਾ ਸੀ ਕੇਸ 
ਇਸ ਤੋਂ ਪਹਿਲਾਂ ਵੀ ਕੇ. ਆਰ. ਕੇ. ਨੂੰ ਕਈ ਵਾਰ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ਬੇਬਾਕ ਅੰਦਾਜ਼ ਅਤੇ ਵਿਵਾਦਿਤ ਬਿਆਨਾਂ ਲਈ ਗ੍ਰਿਫ਼ਤਾਰ ਹੋ ਚੁੱਕੇ ਹਨ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਸਲਮਾਨ ਨੇ ਵੀ ਕੇ. ਆਰ. ਕੇ. 'ਤੇ ਮਾਣਹਾਨੀ ਦਾ ਕੇਸ ਕੀਤਾ ਸੀ ਕਿਉਂਕਿ ਕੇ. ਆਰ. ਕੇ. ਨੇ ਆਪਣੀ ਫ਼ਿਲਮ ਰਾਧੇ ਬਾਰੇ ਨਕਾਰਾਤਮਕ ਸਮੀਖਿਆ ਕੀਤੀ ਸੀ।

PunjabKesari

ਕੇ. ਕੇ. ਨੇ ਆਪਣੇ ਕਰੀਅਰ 'ਚ ਹੁਣ ਤੱਕ ਕਈ ਬਾਲੀਵੁੱਡ ਅਤੇ ਭੋਜਪੁਰੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਟੀ. ਵੀ. ਦੇ ਸਭ ਤੋਂ ਵਿਵਾਦਿਤ ਸ਼ੋਅ 'ਬਿੱਗ ਬੌਸ' ਵਿਚ ਵੀ ਨਜ਼ਰ ਆ ਚੁੱਕੇ ਹਨ। ਦੱਸ ਦੇਈਏ ਕਿ ਕਮਾਲ ਆਰ ਖਾਨ ਇੱਕ ਅਦਾਕਾਰ ਹੋਣ ਦੇ ਨਾਲ-ਨਾਲ ਨਿਰਮਾਤਾ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ ਦਾ ਪ੍ਰੋਡਿਊਸ ਵੀ ਕੀਤਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News