ਅਦਾਕਾਰ ਕਰਮਜੀਤ ਅਨਮੋਲ ਖੇਡਣਗੇ ਸਿਆਸੀ ਪਾਰੀ, ਲੋਕ ਸਭਾ ਚੋਣਾਂ 'ਚ ਇਸ ਹਲਕੇ ਤੋਂ ਲੜਨਗੇ ਚੋਣ

Thursday, Mar 14, 2024 - 01:37 PM (IST)

ਅਦਾਕਾਰ ਕਰਮਜੀਤ ਅਨਮੋਲ ਖੇਡਣਗੇ ਸਿਆਸੀ ਪਾਰੀ, ਲੋਕ ਸਭਾ ਚੋਣਾਂ 'ਚ ਇਸ ਹਲਕੇ ਤੋਂ ਲੜਨਗੇ ਚੋਣ

ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਦਾ ਚਰਚਿਤ ਨਾਂ ਕਰਮਜੀਤ ਅਨਮੋਲ ਸਿਆਸੀ ਪਾਰੀ ਖੇਡਣ ਜਾ ਰਹੇ ਹਨ। ਆਮ ਆਦਮੀ ਪਾਰਟੀ ਵਲੋਂ ਜਾਰੀ ਹੋਈ ਲਿਸਟ ਅਨੁਸਾਰ, ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਚੋਣ ਮੈਦਾਨ 'ਚ ਉਤਾਰੇਗੀ। ਆਗਾਮੀ ਲੋਕ ਸਭਾ ਚੋਣਾਂ 'ਚ ਕਰਮਜੀਤ ਅਨਮੋਲ ਆਮ ਆਦਮੀ ਦੇ ਉਮੀਦਵਾਰ ਵਜੋਂ ਚੋਣ ਲੜਨਗੇ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਸੂਚੀ ਜਾਰੀ ਕਰਦਿਆਂ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚ ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ. ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਡਾ. ਬਲਬੀਰ ਸਿੰਘ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। 

PunjabKesari

ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਮਲਟੀ ਟੈਲੇਂਟਡ ਸਟਾਰ ਹਨ। ਉਹ ਕਮੇਡੀ ਅਦਾਕਾਰਾ ਹੋਣ ਤੋਂ ਇਲਾਵਾ ਕਈ ਫ਼ਿਲਮ ‘ਚ ਆਪਣੀ ਸੰਜੀਦਾ ਅਦਾਕਾਰੀ ਦੇ ਨਾਲ ਲੋਕਾਂ ਦੀ ਅੱਖਾਂ ਵੀ ਨਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਬਹੁਤ ਵਧੀਆ ਗਾਇਕ ਵੀ ਹਨ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸਿੰਗਲ ਟਰੈਕ ਵੀ ਦੇ ਚੁੱਕੇ ਹਨ। ਇਸ ਤੋਂ ਇਲਾਵਾ ਕਈ ਪੰਜਾਬੀ ਫ਼ਿਲਮਾਂ ‘ਚ ਗੀਤ ਵੀ ਗਾ ਚੁੱਕੇ ਹਨ।


author

sunita

Content Editor

Related News