ਪੰਜਾਬ ''ਚ ਆਏ ਹੜ੍ਹ ਵਿਚਾਲੇ ਅਦਾਕਾਰ ਮੁਕੇਸ਼ ਰਿਸ਼ੀ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Friday, Sep 05, 2025 - 06:09 PM (IST)

ਐਂਟਰਟੇਨਮੈਂਟ ਡੈਸਕ- ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਪੰਜਾਬ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਜ਼ਰੂਰਤ ਹੈ। ਇਸ ਦੌਰਾਨ ਪ੍ਰਸ਼ਾਸਨ ਲੋੜੀਂਦੀ ਮਦਦ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮੁਸ਼ਕਲ ਸਮੇਂ ਵਿੱਚ ਪੰਜਾਬੀ ਗਾਇਕ, ਬਾਲੀਵੁੱਡ ਹਸਤੀਆਂ, ਖਿਡਾਰੀ ਅਤੇ ਜਾਣੀਆਂ-ਪਛਾਣੀਆਂ ਹਸਤੀਆਂ ਵੀ ਹਰ ਸੰਭਵ ਤਰੀਕੇ ਨਾਲ ਲੋਕਾਂ ਦੀ ਮਦਦ ਕਰ ਰਹੀਆਂ ਹਨ।
ਇਸ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਕੇਸ਼ ਰਿਸ਼ੀ ਨੇ ਵੀ ਹੜ੍ਹ ਪੀੜਤਾਂ ਲਈ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਤ ਕਮੇਟੀ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਜਾਂ ਹੋਰ ਗੁਰਦੁਆਰਿਆਂ 'ਚ ਖਾਣ-ਪੀਣ ਦਾ ਸਾਮਾਨ ਪਹੁੰਚਾਇਆ ਜਾਵੇ। ਹੜ੍ਹ ਪੀੜਤਾਂ ਨੂੰ ਉਥੋਂ ਲੰਗਰ ਤਿਆਰ ਕਰਕੇ ਪਹੁੰਚਾਇਆ ਜਾਵੇ। ਕਿਉਂਕਿ ਗੁਰਦੁਆਰਿਆਂ 'ਚ ਹਰ ਤਰ੍ਹਾਂ ਦੀ ਸਹੂਲਤ ਹੁੰਦੀ ਹੈ ਅਤੇ ਉਥੇ ਚੀਜ਼ਾਂ ਛੇਤੀ ਖਰਾਬ ਨਹੀਂ ਹੋਣਗੀਆਂ। ਲੋੜਵੰਦਾਂ ਨੂੰ ਉਥੋ ਹੀ ਉਹ ਚੀਜ਼ ਪਹੁੰਚਾਈ ਜਾਵੇ ਜਿਸ ਦੀ ਉਸ ਨੂੰ ਜ਼ਰੂਰਤ ਹੈ। ਅਦਾਕਾਰ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਰਲ-ਮਿਲ ਕੇ ਪੰਜਾਬ ਨੂੰ ਫਿਰ ਤੋਂ ਦੁਆਬਾਰਾ ਖੜ੍ਹਾ ਕਰਨਾ ਹੈ।