ਅਦਾਕਾਰ ਪੰਕਜ ਤ੍ਰਿਪਾਠੀ ਹੁਣ ਨਹੀਂ ਰਹਿਣਗੇ ਚੋਣ ਕਮਿਸ਼ਨ ਦੇ ਆਈਕਨ, ਦਿੱਤਾ ਅਸਤੀਫ਼ਾ
Saturday, Jan 13, 2024 - 11:51 AM (IST)
ਨਵੀਂ ਦਿੱਲੀ (ਭਾਸ਼ਾ)- ਅਦਾਕਾਰ ਪੰਕਜ ਤ੍ਰਿਪਾਠੀ ਨੇ ਚੋਣ ਕਮਿਸ਼ਨ ਦੇ ‘ਨੈਸ਼ਨਲ ਆਈਕਨ’ ਦੇ ਰੂਪ 'ਚ ਆਪਣੀ ਮਰਜ਼ੀ ਨਾਲ ਅਸਤੀਫ਼ਾ ਦੇ ਦਿੱਤਾ ਹੈ ਕਿਉਂਕਿ ਉਹ ‘ਮੈਂ ਅਟਲ ਹੂੰ’ ਫ਼ਿਲਮ 'ਚ ਇਕ ਸਿਆਸੀ ਨੇਤਾ ਦੀ ਭੂਮਿਕਾ ਨਿਭਾਅ ਰਹੇ ਹਨ।
ਤ੍ਰਿਪਾਠੀ, ਰਵੀ ਜਾਧਵ ਦੇ ਨਿਰਦੇਸ਼ਨ ਵਾਲੀ ਫ਼ਿਲਮ ’ਚ ਸਾਬਕਾ ਪ੍ਰਧਾਨ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਮਰਹੂਮ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ
ਅਦਾਕਾਰ ਪੰਕਜ ਨੇ ਕਿਹਾ ਕਿ ਫ਼ਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਅਹੁਦਾ ਛੱਡਣ ਦੀ ਯੋਜਨਾ ਬਣਾਈ ਸੀ।
ਰਾਸ਼ਟਰੀ ਪੁਰਸਕਾਰ ਜੇਤੂ ਅਦਾਕਾਰ ਪੰਕਜ ਨੇ ਕਿਹਾ ਕਿ ਇਹ ਇਕ ਆਮ ਪ੍ਰਕਿਰਿਆ ਹੈ। ਹੁਣ ਖ਼ਬਰ ਆ ਗਈ ਹੈ ਪਰ ਮੈਂ ਫ਼ਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਪਹਿਲਾਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।