43 ਸਾਲ ਦੀ ਉਮਰ ''ਚ ਅਦਾਕਾਰ ਦਾ ਦੇਹਾਂਤ, ਡੱਲਾਸ ''ਚ ਅਪਾਰਟਮੈਂਟ ਦੀਆਂ ਪੌੜੀਆਂ ''ਤੇ ਮਿਲੀ ਲਾਸ਼
Saturday, Nov 21, 2026 - 09:59 AM (IST)
ਐਂਟਰਟੇਨਮੈਂਟ ਡੈਸਕ - ਹਾਲੀਵੁੱਡ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਮਸ਼ਹੂਰ ਅਦਾਕਾਰ ਅਤੇ ਸਾਬਕਾ ਪੇਸ਼ੇਵਰ ਬੇਸਬਾਲ ਖਿਡਾਰੀ ਲਾਂਸ ਬ੍ਰਾਡਵੇ ਦਾ 43 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਝਟਕਾ ਲੱਗਿਆ ਹੈ। ਰਿਪੋਰਟਾਂ ਅਨੁਸਾਰ, ਉਨ੍ਹਾਂ ਦੀ ਲਾਸ਼ ਅਮਰੀਕਾ ਦੇ ਟੈਕਸਾਸ ਦੇ ਡੱਲਾਸ ਵਿੱਚ ਇੱਕ ਅਪਾਰਟਮੈਂਟ ਕੰਪਲੈਕਸ ਦੀਆਂ ਪੌੜੀਆਂ 'ਤੇ ਪਈ ਮਿਲੀ। ਉਨ੍ਹਾਂ ਦੀ ਮੌਤ ਦਾ ਸਹੀ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਰਨਾਲ ਤੋਂ ਫ਼ਰਾਰ ਹੋਇਆ ਟਾਈਗਰ ਸ਼ਰਾਫ ਫਾਇਰਿੰਗ ਕੇਸ ਦਾ ਮੁਲਜ਼ਮ ! ਪੁਲਸ ਵੱਲੋਂ LOC ਜਾਰੀ

ਅਪਾਰਟਮੈਂਟ ਦੀਆਂ ਪੌੜੀਆਂ 'ਤੇ ਮਿਲੀ ਅਦਾਕਾਰ ਦੀ ਲਾਸ਼
ਮੀਡੀਆ ਰਿਪੋਰਟਾਂ ਅਨੁਸਾਰ, ਲਾਂਸ ਬ੍ਰਾਡਵੇ ਦੀ ਲਾਸ਼ 17 ਨਵੰਬਰ ਨੂੰ ਡੱਲਾਸ ਦੇ ਲਵ ਫੀਲਡ ਹਵਾਈ ਅੱਡੇ ਦੇ ਨੇੜੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 6:40 ਵਜੇ ਦੇ ਕਰੀਬ ਐਮਰਜੈਂਸੀ ਕਾਲ ਮਿਲਣ ਤੋਂ ਬਾਅਦ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਅਦਾਕਾਰ ਨੂੰ ਮ੍ਰਿਤਕ ਪਾਇਆ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ: 39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ, ਰੱਖਿਆ ਇਹ ਨਾਂ

ਫੋਰੈਂਸਿਕ ਜਾਂਚ ਤੋਂ ਬਾਅਦ ਪਤਾ ਲੱਗੇਗਾ ਮੌਤ ਦਾ ਕਾਰਨ
ਲਾਂਸ ਬ੍ਰਾਡਵੇ ਦੀ ਮੌਤ ਦੇ ਕਾਰਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਡੱਲਾਸ ਕਾਉਂਟੀ ਮੈਡੀਕਲ ਐਗਜ਼ਾਮੀਨਰ ਦੇ ਦਫ਼ਤਰ ਦੇ ਰਿਕਾਰਡ ਵਿੱਚ ਫਿਲਹਾਲ ਮੌਤ ਦਾ ਕਾਰਨ ਨਹੀਂ ਦੱਸਿਆ ਗਿਆ ਹੈ। ਮੌਤ ਦੇ ਅਸਲ ਕਾਰਨ ਦਾ ਪਤਾ ਸਿਰਫ਼ ਫੋਰੈਂਸਿਕ ਜਾਂਚ ਤੋਂ ਹੀ ਲੱਗੇਗਾ।
ਇਹ ਵੀ ਪੜ੍ਹੋ: 3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ ਭਾਵੁਕ
ਲਾਂਸ ਬ੍ਰਾਡਵੇ ਦਾ ਜਨਮ 1983 ਵਿੱਚ ਟੈਕਸਾਸ ਵਿੱਚ ਹੋਇਆ ਸੀ। ਬਹੁਤ ਘੱਟ ਲੋਕ ਜਾਣਦੇ ਹਨ ਕਿ ਅਦਾਕਾਰੀ ਦੀ ਦੁਨੀਆ ਵਿੱਚ ਆਉਣ ਤੋਂ ਪਹਿਲਾਂ, ਉਹ ਇੱਕ ਪੇਸ਼ੇਵਰ ਬੇਸਬਾਲ ਖਿਡਾਰੀ ਸਨ। ਉਨ੍ਹਾਂ ਨੇ ਖੇਡ ਦੇ ਖੇਤਰ ਵਿੱਚ ਵੀ ਆਪਣਾ ਨਾਮ ਬਣਾਇਆ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਆਪਣੇ ਕਰੀਅਰ ਦਾ ਰਸਤਾ ਬਦਲਣ ਦਾ ਫੈਸਲਾ ਕੀਤਾ ਅਤੇ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕੀਤਾ। ਆਪਣੀ ਸਖ਼ਤ ਮਿਹਨਤ ਅਤੇ ਹੁਨਰ ਦੇ ਦਮ 'ਤੇ ਉਨ੍ਹਾਂ ਨੇ ਹਾਲੀਵੁੱਡ ਵਿੱਚ ਜਗ੍ਹਾ ਬਣਾਈ ਅਤੇ ਕਈ ਫਿਲਮਾਂ ਅਤੇ ਟੀਵੀ ਸ਼ੋਅ ਵਿੱਚ ਕੰਮ ਕੀਤਾ।
ਇਹ ਵੀ ਪੜ੍ਹੋ: 'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ ਮੁਨਾਫੇ ਦਾ ਲਾਲਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
