ਅਦਾਕਾਰ ਪਵਨ ਸਿੰਘ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਭਾਜਪਾ ਨੇ ਆਸਨਸੋਲ ਤੋਂ ਐਲਾਨਿਆ ਸੀ ਲੋਕ ਸਭਾ ਉਮੀਦਵਾਰ
Monday, Mar 04, 2024 - 01:46 PM (IST)
ਨਵੀਂ ਦਿੱਲੀ/ਕੋਲਕਾਤਾ - ਭੋਜਪੁਰੀ ਗਾਇਕ ਅਤੇ ਅਦਾਕਾਰ ਪਵਨ ਸਿੰਘ ਨੇ ਪੱਛਮੀ ਬੰਗਾਲ ਦੀ ਆਸਨਸੋਲ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਐਤਵਾਰ ਨੂੰ ਇਨਕਾਰ ਕਰ ਦਿੱਤਾ। ਸਿੰਘ ਦੇ ਇਸ ਫੈਸਲੇ ਤੋਂ ਬਾਅਦ ਤ੍ਰਿਣਮੂਲ ਕਾਂਗਰਸ ਨੇ ਭਾਜਪਾ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੀਟ ਛੱਡ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਅੰਬਾਨੀਆਂ ਦੇ ਫੰਕਸ਼ਨ 'ਚ ਦਿਲਜੀਤ ਦੀ ਹੋਈ ਬੱਲੇ-ਬੱਲੇ, ਪੰਜਾਬ ਦਾ ਵਧਾਇਆ ਮਾਣ, ਦਿੱਤਾ ਸਿੱਖੀ ਦਾ ਸੰਕੇਤ
ਭਾਜਪਾ ਨੇ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਹੀ ਸਿੰਘ ਨੂੰ ਇਸ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਮੌਜੂਦਾ ’ਚ ਆਸਨਸੋਲ ਤੋਂ ਤ੍ਰਿਣਮੂਲ ਕਾਂਗਰਸ ਦੇ ਨੇਤਾ ਅਤੇ ਅਦਾਕਾਰ ਸ਼ਤਰੂਘਨ ਸਿਨ੍ਹਾ ਸੰਸਦ ਮੈਂਬਰ ਹਨ। ਸਿੰਘ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਣ ਲਈ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ‘ਕਿਸੇ ਕਾਰਨ’ ਕਰ ਕੇ ਆਸਨਸੋਲ ਤੋਂ ਚੋਣ ਨਹੀਂ ਲੜ ਸਕਣਗੇ।
ਇਹ ਖ਼ਬਰ ਵੀ ਪੜ੍ਹੋ - ਅੰਬਾਨੀਆਂ ਦੇ ਫੰਕਸ਼ਨ 'ਚ ਅਮਿਤਾਭ ਬੱਚਨ ਨਾਲ ਡੋਨਾਲਡ ਟਰੰਪ ਦੀ ਧੀ ਇਵਾਂਕਾ ਨੇ ਕੀਤੀ ਖ਼ਾਸ ਮੁਲਾਕਾਤ (ਵੀਡੀਓ)
ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ‘‘ਮੈਂ ਭਾਰਤੀ ਜਨਤਾ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਪਾਰਟੀ ਨੇ ਮੇਰੇ ’ਤੇ ਭਰੋਸਾ ਕਰ ਕੇ ਮੈਨੂੰ ਆਸਨਸੋਲ ਤੋਂ ਉਮੀਦਵਾਰ ਐਲਾਨ ਦਿੱਤਾ ਪਰ ਕਿਸੇ ਕਾਰਨ ਮੈਂ ਆਸਨਸੋਲ ਤੋਂ ਚੋਣ ਨਹੀਂ ਲੜ ਸਕਾਂਗਾ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।