ਕੈਂਸਰ ਨਾਲ ਜੂਝ ਰਿਹੈ ''ਤਾਰਕ ਮਹਿਤਾ ਕਾ ਉਲਟਾ ਚਸ਼ਮਾ'' ''ਚ ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲਾ ਅਦਾਕਾਰ

Thursday, Jun 24, 2021 - 03:33 PM (IST)

ਕੈਂਸਰ ਨਾਲ ਜੂਝ ਰਿਹੈ ''ਤਾਰਕ ਮਹਿਤਾ ਕਾ ਉਲਟਾ ਚਸ਼ਮਾ'' ''ਚ ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲਾ ਅਦਾਕਾਰ

ਮੁੰਬਈ- ਟੀਵੀ ਦੇ ਮਸ਼ਹੂਰ ਅਦਾਕਾਰ ਘਣਸ਼ਾਮ ਨਾਇਕ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ। 77 ਸਾਲਾਂ ਦੇ ਇਸ ਅਦਾਕਾਰ ਨੂੰ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਵਿੱਚ ਨੱਟੂ ਚਾਚਾ ਦੇ ਤੌਰ ਤੇ ਜਾਣਿਆ ਜਾਂਦਾ ਹੈ। ਉਹ ਬੀਤੇ ਤਿੰਨ ਮਹੀਨਿਆਂ ਤੋਂ ਕੈਂਸਰ ਦਾ ਇਲਾਜ਼ ਕਰਵਾ ਰਹੇ ਹੈ। ਚੰਗੀ ਖਬਰ ਇਹ ਹੈ ਕਿ ਉਹ ਹੁਣ ਪਹਿਲਾਂ ਤੋਂ ਬਿਹਤਰ ਮਹਿਸੂਸ ਕਰ ਰਹੇ ਹਨ।
ਉਹਨਾਂ ਦੀ ਸਿਹਤ ਦਾ ਹਾਲ ਉਹਨਾਂ ਦੇ ਬੇਟੇ ਨੇ ਦੱਸਿਆ ਹੈ। ਘਣਸ਼ਾਮ ਦੀ ਤਬੀਅਤ ਕਾਫ਼ੀ ਲੰਮੇ ਸਮੇਂ ਤੋਂ ਖਰਾਬ ਚੱਲ ਰਹੀ ਸੀ ਉਹ ਆਪਣੇ ਗਲੇ ਦਾ ਇਲਾਜ਼ ਕਰਵਾ ਰਹੇ ਸਨ। ਉਹਨਾਂ ਨੂੰ ਕੈਂਸਰ ਹੋਣ ਦਾ ਪਤਾ ਇਸ ਸਾਲ ਅਪ੍ਰੈਲ ਵਿੱਚ ਲੱਗਿਆ ਸੀ। ਕੈਂਸਰ ਦਾ ਪਤਾ ਚਲਦੇ ਹੀ ਉਹਨਾਂ ਦਾ ਇਲਾਜ਼ ਸ਼ੁਰੂ ਕੀਤਾ ਗਿਆ। ਉਹਨਾਂ ਦੀ ਕੀਮੋ ਥੈਰੇਪੀ ਚੱਲ ਰਹੀ ਹੈ। ਕੁਝ ਦਿਨ ਪਹਿਲਾਂ ਹੀ ਉਹਨਾਂ ਨੇ ਦੱਸਿਆ ਕਿ ਘਣਸ਼ਾਮ ਕੰਮ 'ਤੇ ਵਾਪਸ ਪਰਤਣਾ ਚਾਹੁੰਦੇ ਹਨ ਪਰ ਕੋਰੋਨਾ ਕਰਕੇ ਇਸ ਤਰ੍ਹਾਂ ਨਹੀਂ ਹੋ ਰਿਹਾ।


author

Aarti dhillon

Content Editor

Related News