ਧਮਕੀ ਮਗਰੋਂ 'ਕਿਲੇ' 'ਚ ਬਦਲਿਆ ਰਣਵੀਰ ਸਿੰਘ ਦਾ ਘਰ ! ਪਰੇਸ਼ਾਨ ਹੋਏ ਸੁਸਾਇਟੀ ਮੈਂਬਰਾਂ ਨੇ ਖੋਲ 'ਤਾ ਮੋਰਚਾ
Wednesday, Feb 11, 2026 - 11:49 AM (IST)
ਮੁੰਬਈ (ਏਜੰਸੀ) : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਤਾਂ ਵਧਾ ਦਿੱਤੀ ਗਈ ਹੈ, ਪਰ ਹੁਣ ਇਹ ਸੁਰੱਖਿਆ ਉਨ੍ਹਾਂ ਦੇ ਗੁਆਂਢੀਆਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ। ਰਣਵੀਰ ਸਿੰਘ ਦੀ ਰਿਹਾਇਸ਼ੀ ਸੁਸਾਇਟੀ ਦੇ ਮੈਂਬਰਾਂ ਨੇ ਉਨ੍ਹਾਂ ਦੇ ਘਰ ਬਾਹਰ ਤਾਇਨਾਤ ਹਥਿਆਰਬੰਦ ਗਾਰਡਾਂ ਨੂੰ ਲੈ ਕੇ ਪੁਲਿਸ ਨੂੰ ਚਿੱਠੀ ਲਿਖ ਕੇ ਆਪਣਾ ਡਰ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ: ‘ਡਾਨ 3’ ਵਿਵਾਦ : ਰਣਵੀਰ ਨੇ ਛੱਡੀ ਫਿਲਮ, ਫਰਹਾਨ ਨੇ 40 ਕਰੋੜ ਰੁਪਏ ਮੁਆਵਜ਼ੇ ਦੀ ਕੀਤੀ ਮੰਗ
ਸਾਂਝੀਆਂ ਥਾਵਾਂ 'ਤੇ ਹਥਿਆਰਬੰਦ ਗਾਰਡਾਂ ਦੀ ਮੌਜੂਦਗੀ ਤੋਂ ਲੋਕ ਪਰੇਸ਼ਾਨ
ਦੱਖਣੀ ਮੁੰਬਈ ਸਥਿਤ ਰਣਵੀਰ ਸਿੰਘ ਦੀ ਸੁਸਾਇਟੀ ਦੀ ਮੈਨੇਜਿੰਗ ਕਮੇਟੀ ਨੇ ਮੰਗਲਵਾਰ ਨੂੰ ਪੁਲਿਸ ਤੱਕ ਪਹੁੰਚ ਕੀਤੀ। ਕਮੇਟੀ ਨੇ ਕਿਹਾ ਕਿ ਅਦਾਕਾਰ ਨੂੰ ਮਿਲੀ ਧਮਕੀ ਤੋਂ ਬਾਅਦ ਲਗਾਏ ਗਏ ਨਿੱਜੀ ਸੁਰੱਖਿਆ ਕਰਮੀ ਹਥਿਆਰਾਂ ਸਮੇਤ ਸੁਸਾਇਟੀ ਦੀ ਲਾਬੀ, ਜਿਮਨੇਜ਼ੀਅਮ ਅਤੇ ਬੱਚਿਆਂ ਦੇ ਖੇਡਣ ਵਾਲੇ ਖੇਤਰਾਂ ਵਿੱਚ ਘੁੰਮਦੇ ਰਹਿੰਦੇ ਹਨ। ਇਸ ਕਾਰਨ ਸੁਸਾਇਟੀ ਵਿੱਚ ਰਹਿਣ ਵਾਲੇ ਹੋਰ ਪਰਿਵਾਰਾਂ ਅਤੇ ਖਾਸ ਕਰਕੇ ਬੱਚਿਆਂ ਵਿੱਚ ਸਹਿਮ ਦਾ ਮਾਹੌਲ ਹੈ।
ਇਹ ਵੀ ਪੜ੍ਹੋ: 33 ਸਾਲਾਂ ਬਾਅਦ ਵੱਡਾ ਖੁਲਾਸਾ, ਦਿਵਿਆ ਭਾਰਤੀ ਦੀ ਮੌਤ 'ਤੇ ਕਰੀਬੀ ਦੋਸਤ ਦਾ ਹੈਰਾਨ ਕਰਨ ਵਾਲਾ ਦਾਅਵਾ
ਕੀ ਹੈ ਮਾਮਲਾ?
ਦੱਸਣਯੋਗ ਹੈ ਕਿ ਰਣਵੀਰ ਸਿੰਘ ਨੂੰ ਵਟਸਐਪ 'ਤੇ ਇੱਕ ਵੌਇਸ ਨੋਟ ਰਾਹੀਂ ਧਮਕੀ ਮਿਲੀ ਸੀ, ਜਿਸ ਪਿੱਛੇ ਬਿਸ਼ਨੋਈ ਗੈਂਗ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਬਾਹਰ ਵੀ ਫਾਇਰਿੰਗ ਹੋ ਚੁੱਕੀ ਹੈ। ਇਸੇ ਖ਼ਤਰੇ ਨੂੰ ਦੇਖਦੇ ਹੋਏ ਰਣਵੀਰ ਦੀ ਸੁਰੱਖਿਆ ਲਈ ਪੁਲਸ ਦੇ ਨਾਲ-ਨਾਲ ਭਾਰੀ ਗਿਣਤੀ ਵਿੱਚ ਪ੍ਰਾਈਵੇਟ ਗਾਰਡ ਵੀ ਤਾਇਨਾਤ ਕੀਤੇ ਗਏ ਹਨ।
ਪੁਲਸ ਕਰ ਰਹੀ ਜਾਂਚ
ਸੁਸਾਇਟੀ ਦੀ ਸ਼ਿਕਾਇਤ ਤੋਂ ਬਾਅਦ ਹੁਣ ਪੁਲਸ ਇਸ ਮਾਮਲੇ 'ਤੇ ਵਿਚਾਰ ਕਰ ਰਹੀ ਹੈ ਕਿ ਸੁਰੱਖਿਆ ਅਤੇ ਵਸਨੀਕਾਂ ਦੀ ਸਹੂਲਤ ਵਿਚਾਲੇ ਤਾਲਮੇਲ ਕਿਵੇਂ ਬਣਾਇਆ ਜਾਵੇ। ਦੂਜੇ ਪਾਸੇ, ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਰਣਵੀਰ ਸਿੰਘ ਨੂੰ ਮਿਲੀ ਧਮਕੀ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਧਮਕੀ ਦੇਣ ਵਾਲਿਆਂ ਤੱਕ ਪਹੁੰਚਿਆ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖਬਰ ; ਲੁਧਿਆਣਾ 'ਚ ਪੰਜਾਬੀ ਗਾਇਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
