ਫ਼ਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਨੂੰ ਆਇਆ ਹਾਰਟ ਅਟੈਕ, ਅਕਸ਼ੇ ਕੁਮਾਰ ਨਾਲ ਐਕਸ਼ਨ ਸੀਨ ਮਗਰੋਂ ਵਿਗੜੀ ਸਿਹਤ

Friday, Dec 15, 2023 - 05:44 AM (IST)

ਫ਼ਿਲਮ ਦੀ ਸ਼ੂਟਿੰਗ ਦੌਰਾਨ ਅਦਾਕਾਰ ਨੂੰ ਆਇਆ ਹਾਰਟ ਅਟੈਕ, ਅਕਸ਼ੇ ਕੁਮਾਰ ਨਾਲ ਐਕਸ਼ਨ ਸੀਨ ਮਗਰੋਂ ਵਿਗੜੀ ਸਿਹਤ

ਬਾਲੀਵੁੱਡ ਡੈਸਕ: ਬਾਲੀਵੁੱਡ ਫ਼ਿਲਮ ਦੀ ਸ਼ੂਟਿੰਗ ਦੇ ਸੈੱਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰ ਸ਼੍ਰੇਅਸ ਤਲਪੜੇ ਨੂੰ ਦਿਲ ਦਾ ਦੌਰਾ ਪਿਆ ਹੈ। ਸ਼੍ਰੇਅਸ ਦੀ ਉਮਰ 47 ਸਾਲ ਹੈ। ਅਦਾਕਾਰ ਅਕਸ਼ੈ ਕੁਮਾਰ ਨਾਲ ਫਿਲਮ 'ਵੈਲਕਮ ਟੂ ਦਿ ਜੰਗਲ' ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਖਤਮ ਕਰਨ ਤੋਂ ਤੁਰੰਤ ਬਾਅਦ ਉਹ ਬੇਹੋਸ਼ ਹੋ ਗਿਆ। ਸ਼੍ਰੇਅਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਐਂਜੀਓਪਲਾਸਟੀ ਕੀਤੀ ਗਈ। ਹਸਪਤਾਲ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਜੇਲ੍ਹ 'ਚੋਂ ਹੋਈ ਇੰਟਰਵਿਊ ਨੂੰ ਲੈ ਕੇ ਵੱਡੀ ਖ਼ਬਰ

ਸੂਤਰਾਂ ਨੇ ਇਹ ਵੀ ਦੱਸਿਆ ਕਿ ਸ਼੍ਰੇਅਸ ਤਲਪੜੇ ਸੈੱਟ 'ਤੇ ਚੰਗੇ-ਭਲੇ ਕੰਮ ਕਰ ਰਹੇ ਸਨ। ਉਸ ਨੇ ਕਾਫ਼ੀ ਹਾਸਾ-ਮਜ਼ਾਕ ਕੀਤਾ ਅਤੇ ਕੁਝ ਐਕਸ਼ਨ ਸੀਨ ਵੀ ਕੀਤੇ। ਹਾਲਾਂਕਿ ਸ਼੍ਰੇਅਸ ਦੀ ਟੀਮ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਅਦਾਕਾਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਜਾਣਨਾ ਚਾਹੁੰਦੇ ਹਨ।

actor shreyas talpade suffered a heart attack

ਇਹ ਖ਼ਬਰ ਵੀ ਪੜ੍ਹੋ - ਮਾਨਸਾ 'ਚ ਹੋਇਆ ਐਨਕਾਊਂਟਰ, ਪੁਲਸ ਦੀ ਗ੍ਰਿਫ਼ਤ 'ਚ ਕੈਦ ਮੁਲਜ਼ਮ ਨੇ ਮੁਲਾਜ਼ਮਾਂ 'ਤੇ ਕੀਤੀ ਫ਼ਾਇਰਿੰਗ

ਜ਼ਿਕਰਯੋਗ ਹੈ ਕਿ ਸ਼੍ਰੇਅਸ ਤਲਪੜੇ ਨੇ ਹਿੰਦੀ ਅਤੇ ਮਰਾਠੀ ਸਿਨੇਮਾ ਵਿਚ ਵੱਡੇ ਪੱਧਰ 'ਤੇ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਦੀ ਬਹੁਤ ਪ੍ਰਸ਼ੰਸਾ ਕੀਤੀ ਜਾਂਦੀ ਹੈ।ਤਲਪੜੇ ਨੇ ਆਪਣੇ ਦੋ ਦਹਾਕਿਆਂ ਦੇ ਲੰਬੇ ਕਰੀਅਰ ਵਿਚ 45 ਤੋਂ ਵੱਧ ਫਿਲਮਾਂ ਕੀਤੀਆਂ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News