ਅਦਾਕਾਰ ਯੋਗਰਾਜ ਸਿੰਘ ਨੇ ਧੀ ਦੇ ਜਨਮਦਿਨ ''ਤੇ ਤਸਵੀਰਾਂ ਕੀਤੀਆਂ ਸਾਂਝੀਆਂ

Saturday, Aug 24, 2024 - 01:55 PM (IST)

ਜਲੰਧਰ- ਅਦਾਕਾਰ ਯੋਗਰਾਜ ਸਿੰਘ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ 'ਤੇ ਅਦਾਕਾਰ ਯੋਗਰਾਜ ਸਿੰਘ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਅਤੇ ਆਪਣੀ ਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਯੋਗਰਾਜ ਸਿੰਘ ਨੇ ਧੀ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖਿਆ 'ਹੈਪੀ ਬਰਥਡੇ ਮੇਰੀ ਧੀ ਐਮੀ ਬੁੰਦੇਲ, ਮੈਂ ਤੈਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਹਾਂ'।ਇਸ ਤੋਂ ਇਲਾਵਾ ਯੋਗਰਾਜ ਸਿੰਘ ਦੀ ਪਤਨੀ ਨੇ ਵੀ ਧੀ ਦੇ ਜਨਮ ਦਿਨ 'ਤੇ ਪਿਆਰਾ ਜਿਹਾ ਕੈਪਸ਼ਨ ਲਿਖਿਆ ਹੈ। ਉਨ੍ਹਾਂ ਨੇ ਲਿਖਿਆ 'ਮੇਰੀ ਸੋਹਣੀ ਧੀ ਨੂੰ ਜਨਮ ਦਿਨ ਮੁਬਾਰਕ। ਮੈਂ ਤੁਹਾਨੂੰ ਅਜਿਹੇ ਛੋਟੇ ਜਿਹੇ ਚੰਚਲ ਬੱਚੇ ਤੋਂ ਇਸ ਸ਼ਾਨਦਾਰ ਸ਼ਖਸੀਅਤ 'ਚ ਤਬਦੀਲ ਹੁੰਦੇ ਵੇਖਿਆ ਹੈ।  ਮੈਨੂੰ ਮਾਣ ਮਹਿਸੂਸ ਹੁੰਦਾ ਹੈ। ਮੈਂ ਤੁਹਾਨੂੰ ਬਹੁਤ ਪਿਆਰ ਕਰਦੀ ਹਾਂ'। 

PunjabKesari

ਯੋਗਰਾਜ ਸਿੰਘ ਨੇ ਨੀਨਾ ਬੁੰਦੇਲ ਉਰਫ਼ ਸਤਬੀਰ ਕੌਰ ਦੇ ਨਾਲ ਦੂਜਾ ਵਿਆਹ ਕਰਵਾਇਆ ਸੀ। ਜਿਸ ਤੋਂ ਉਨ੍ਹਾਂ ਦੇ ਦੋ ਬੱਚੇ ਹਨ ।

PunjabKesari

ਪੁੱਤਰ ਵਿਕਟਰ ਅਤੇ ਧੀ ਅਮਰਜੋਤ ਕੌਰ । ਇਸ ਤੋਂ ਇਲਾਵਾ ਉਨ੍ਹਾਂ ਦਾ ਵੱਡਾ ਪੁੱਤਰ ਯੁਵਰਾਜ ਸਿੰਘ ਵੀ ਹੈ। ਜੋ ਕਿ ਉਨ੍ਹਾਂ ਦੀ ਪਹਿਲੀ ਪਤਨੀ ਸ਼ਬਨਮ ਤੋਂ ਹੈ। ਨੀਨਾ ਬੁੰਦੇਲ ਦੇ ਨਾਲ ਯੋਗਰਾਜ ਸਿੰਘ ਨੇ ਕਈ ਫ਼ਿਲਮਾਂ ਕੀਤੀਆਂ ਹਨ । 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News