ਅਦਾਕਾਰ ਕਾਕਾ ਕੌਤਕੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

Friday, Nov 26, 2021 - 12:35 PM (IST)

ਅਦਾਕਾਰ ਕਾਕਾ ਕੌਤਕੀ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ- ਪੰਜਾਬੀ ਫਿਲਮ ਇੰਡਸਟਰੀ ਤੋਂ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਪੰਜਾਬੀ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਅਦਾਕਾਰ ਕਾਕਾ ਕੌਤਕੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ 'ਤੇ ਕਈ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਦੁੱਖ ਪ੍ਰਗਟਾਇਆ ਹੈ। ਅਦਾਕਾਰ ਬੀਨੂੰ ਢਿੱਲੋਂ ਨੇ ਉਨ੍ਹਾਂ ਦੀ ਮੌਤ 'ਤੇ ਦੁੱਖ ਜਤਾਉਂਦੇ ਹੋਏ ਆਪਣੇ ਇੰਸਟਾਗ੍ਰਾਮ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸੇ ਤਰ੍ਹਾਂ ਗੁਰਨਾਮ ਭੁੱਲਰ ਅਤੇ ਐਮੀ ਵਿਰਕ ਨੇ ਵੀ ਉਨ੍ਹਾਂ ਦੀ ਮੌਤ ਤੇ ਦੁੱਖ ਜਤਾਇਆ ਹੈ।

PunjabKesari
ਤੁਹਾਨੂੰ ਦੱਸ ਦਿੰਦੇ ਹਾਂ ਕਿ ਕਾਕਾ ਕੌਤਕੀ ਐਮੀ ਵਿਰਕ ਦੀਆਂ ਕਈ ਫ਼ਿਲਮਾਂ 'ਚ ਨਜ਼ਰ ਆ ਚੁੱਕੇ ਸਨ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਸੀ। 

PunjabKesari
ਕਰਮਜੀਤ ਅਨਮੋਲ ਨੇ ਵੀ ਇਸ ਸਿਤਾਰੇ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਾਕਾ ਕੌਤਕੀ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ 'ਅਲਵਿਦਾ ਕਾਕਾ ਕੌਤਕੀ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾ 'ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ’।

PunjabKesari
ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰਿਆਂ ਨੇ ਵੀ ਕਾਕਾ ਕੌਤਕੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਾਕਾ ਕੌਤਕੀ ਅਜਿਹੇ ਕਲਾਕਾਰ ਸਨ ਜਿਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਕਿਰਦਾਰ ਹੋਣ ਜਾਂ ਫਿਰ ਕਾਮੇਡੀ ਜਾਂ ਫਿਰ ਖਲਨਾਇਕ ਦਾ ਕਿਰਦਾਰ ਹੋਵੇ। ਉਨ੍ਹਾਂ ਦੀ ਮੌਤ ਕਿਵੇਂ ਹੋਈ, ਇਸ ਦੇ ਕਾਰਨਾਂ ਦਾ ਖੁਲਾਸਾ ਹਾਲੇ ਨਹੀਂ ਹੋ ਸਕਿਆ ਹੈ।


author

Aarti dhillon

Content Editor

Related News