ਪ੍ਰੇਮੀ ਵਿੱਕੀ ਨੂੰ ਯਾਦ ਕਰ ਰਹੀ ਅਦਾਕਾਰਾ ਅੰਕਿਤਾ ਲੋਖੰਡੇ, ਤਸਵੀਰ ਸਾਂਝੀ ਕਰਕੇ ਆਖੀ ਇਹ ਗੱਲ

03/28/2021 1:44:48 PM

ਮੁੰਬਈ: ਅਦਾਕਾਰਾ ਅੰਕਿਤਾ ਲੋਖੰਡੇ ਕਿਸੇ ਨਾ ਕਿਸੇ ਕਾਰਨ ਚਰਚਾ ’ਚ ਬਣੀ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅੰਕਿਤਾ ਨੇ ਇਕ ਤਸਵੀਰ ਸਾਂਝੀ ਕੀਤੀ ਹੈ ਜੋ ਪ੍ਰਸ਼ੰਸਕਾਂ ਵੱਲੋਂ ਖ਼ੂਬ ਪਸੰਦ ਕੀਤੀ ਜਾ ਰਹੀ ਹੈ। 

PunjabKesari
ਤਸਵੀਰ ’ਚ ਅੰਕਿਤਾ ਆਪਣੇ ਪ੍ਰੇਮੀ ਵਿੱਕੀ ਜੈਨ ਨਾਲ ਨਜ਼ਰ ਆ ਰਹੀ ਹੈ। ਅੰਕਿਤਾ ਨੇ ਵ੍ਹਾਈਟ ਸਾੜ੍ਹੀ ਪਹਿਨੀ ਹੋਈ ਹੈ। ਮਿਨੀਮਲ ਮੇਕਅਪ ਅਤੇ ਲੋਅ ਬਨ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਉੱਧਰ ਵਿੱਕੀ ਲਾਈਟ ਪਿੰਕ ਕੁੜਤੇ ’ਚ ਬੇਹੱਦ ਸੋਹਣੇ ਲੱਗ ਰਹੇ ਹਨ। ਦੋਵੇਂ ਇਕੱਠੇ ਬਹੁਤ ਖ਼ੂਬਸੂਰਤ ਦਿਖਾਈ ਦੇ ਰਹੇ ਹਨ। ਅੰਕਿਤਾ ਅਤੇ ਵਿੱਕੀ ਕਾਫ਼ੀ ਸਾਲਾਂ ਤੋਂ ਇਕੱਠੇ ਰਹਿ ਰਹੇ ਹਨ ਪਰ ਇਨੀਂ ਦਿਨੀਂ ਵਿੱਕੀ ਕਿਸੇ ਪ੍ਰਾਜੈਕਟ ਨੂੰ ਲੈ ਕੇ ਬਾਹਰ ਗਏ ਹੋਏ ਹਨ। ਇਸ ਲਈ ਅੰਕਿਤਾ ਉਨ੍ਹਾਂ ਨੂੰ ਕਾਫ਼ੀ ਮਿਸ ਕਰ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਅੰਕਿਤਾ ਨੇ ਲਿਖਿਆ ਕਿ ‘ਮੇਰੇ ਪਿਆਰੇ ਜਲਦੀ ਆ ਜਾਓ’। ਪ੍ਰਸ਼ੰਸਕ ਇਸ ਤਸਵੀਰ ਨੂੰ ਕਾਫ਼ੀ ਪਸੰਦ ਕਰ ਰਹੇ ਹਨ। 

PunjabKesari
ਦੱਸ ਦੇਈਏ ਕਿ ਅੰਕਿਤਾ ਸੋਸ਼ਲ ਮੀਡੀਆ ’ਤੇ ਵਿੱਕੀ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਆਪਣੇ ਪਿਆਰ ਦਾ ਇਜ਼ਹਾਰ ਕਰਦੀ ਰਹਿੰਦੀ ਹੈ। 

PunjabKesari
ਦੋਵਾਂ ਨੇ ਕਾਫ਼ੀ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕੀਤਾ। ਇਸ ਤੋਂ ਬਾਅਦ ਦੋਵੇਂ ਵੱਖ ਹੋ ਗਏ। ਹਾਲ ਹੀ ’ਚ ਅੰਕਿਤਾ ਨੇ ਆਪਣੇ ਅਤੇ ਸੁਸ਼ਾਂਤ ਦੇ ਬ੍ਰੇਕਅੱਪ ਨੂੰ ਲੈ ਕੇ ਕਈ ਖੁਲਾਸੇ ਕੀਤੇ ਸਨ।


Aarti dhillon

Content Editor

Related News