ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਤੀ ਨਾਲ ਸਾਂਝੀ ਕੀਤੀ ਖ਼ੂਬਸੂਰਤ ਵੀਡੀਓ,ਪ੍ਰਸ਼ੰਸਕਾਂ ਨੂੰ ਆ ਰਹੀ ਹੈ ਪਸੰਦ

07/18/2021 10:11:20 AM

ਮੁੰਬਈ- ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਕੁਝ ਸਮਾਂ ਪਹਿਲਾਂ ਹੀ ਉਸ ਦਾ ਵਿਆਹ ਅਭੈ ਅਤਰੀ ਦੇ ਨਾਲ ਹੋਇਆ ਹੈ। ਉਹ ਆਪਣੇ ਪਤੀ ਦੇ ਨਾਲ ਵੀ ਮਸਤੀ ਭਰੇ ਅੰਦਾਜ਼ ‘ਚ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਨੇ ਹਾਲ ਹੀ 'ਚ ਇੱਕ ਹੋਰ ਵੀਡੀਓ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤਾ ਹੈ।

 
 
 
 
View this post on Instagram
 
 
 
 
 
 
 
 
 
 
 

A post shared by ❤️DRISHTII GAREWAL❤️ (@drishtiigarewal9)

ਇਸ ਵੀਡੀਓ ‘ਚ ਉਹ ਆਪਣੇ ਪਤੀ ਦੇ ਨਾਲ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਉਹ ਕਹਿੰਦੀ ਹੈ ਕਿ ਚੱਲ ਥੋੜਾ ਬਹੁਤਾ ਗੁੱਸਾ ਚੰਨਾ ਚੱਲ ਜੂ, ਪਰ ਮੈਨੂੰ ਨਿੱਤ ਨੀ ਕਲੇਸ਼ ਚਾਹੀਦਾ’। ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ। ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕ ਲਗਾਤਾਰ ਕਮੈਂਟਸ ਕਰ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ।


ਇਸ ਦੇ ਨਾਲ ਹੀ ਕਈ ਸੀਰੀਅਲਸ ਦੇ ਵਿੱਚ ਵੀ ਦਿਖਾਈ ਦੇ ਚੁੱਕੇ ਹਨ। ਕੁਝ ਮਹੀਨੇ ਪਹਿਲਾਂ ਅਦਾਕਾਰਾ ਨੇ ਵਿਆਹ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।  

Aarti dhillon

This news is Content Editor Aarti dhillon