ਮਸ਼ਹੂਰ ਅਦਾਕਾਰਾ ਨੇ ਧੀ ਨੂੰ ਦਿੱਤਾ ਜਨਮ ! ਖ਼ੂਬਸੂਰਤ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

Sunday, Aug 16, 2026 - 03:11 PM (IST)

ਮਸ਼ਹੂਰ ਅਦਾਕਾਰਾ ਨੇ ਧੀ ਨੂੰ ਦਿੱਤਾ ਜਨਮ ! ਖ਼ੂਬਸੂਰਤ ਵੀਡੀਓ ਸ਼ੇਅਰ ਕਰ ਦਿੱਤੀ ਜਾਣਕਾਰੀ

ਐਂਟਰਟੇਨਮੈਂਟ ਡੈਸਕ- 'ਦੇਵੋਂ ਕੇ ਦੇਵ... ਮਹਾਦੇਵ' ਫੇਮ ਮਸ਼ਹੂਰ ਟੀ.ਵੀ. ਅਦਾਕਾਰਾ ਪੂਜਾ ਬੈਨਰਜੀ ਅਤੇ ਉਨ੍ਹਾਂ ਦੇ ਪਤੀ ਕੁਣਾਲ ਵਰਮਾ ਦੂਜੀ ਵਾਰ ਮਾਤਾ-ਪਿਤਾ ਬਣ ਗਏ ਹਨ। ਪੂਜਾ ਨੇ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਵਜੰਮੀ ਧੀ ਦੀ ਪਹਿਲੀ ਝਲਕ ਸ਼ੇਅਰ ਕਰ ਕੇ ਆਪਣੇ ਫੈਨਜ਼ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਹੈ। 

ਪੂਜਾ ਬੈਨਰਜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਧੀ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "First look of my baby girl"। ਇਸ ਜੋੜੇ ਨੇ ਆਪਣੇ ਯੂ-ਟਿਊਬ ਚੈਨਲ 'ਤੇ ਵੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਹਸਪਤਾਲ 'ਚ ਨਰਸ ਵੱਲੋਂ ਧੀ ਦੇ ਜਨਮ ਦੀ ਖ਼ਬਰ ਦੇਣ ਤੋਂ ਲੈ ਕੇ ਉਨ੍ਹਾਂ ਦੇ ਵੱਡੇ ਪੁੱਤਰ ਕ੍ਰਿਸ਼ਿਵ ਦਾ ਆਪਣੀ ਛੋਟੀ ਭੈਣ ਨਾਲ ਪਹਿਲੀ ਵਾਰ ਮਿਲਣ ਦਾ ਖ਼ਾਸ ਪਲ ਦਿਖਾਇਆ ਗਿਆ ਹੈ।

 
 
 
 
 
 
 
 
 
 
 
 
 
 
 
 

A post shared by Puja Banerjee (@banerjeepuja)

ਜ਼ਿਕਰਯੋਗ ਹੈ ਕਿ ਪੂਜਾ ਅਤੇ ਕੁਣਾਲ ਸਾਲ 2020 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ ਅਤੇ ਉਸੇ ਸਾਲ ਅਕਤੂਬਰ ਵਿੱਚ ਉਨ੍ਹਾਂ ਦੇ ਪਹਿਲੇ ਪੁੱਤਰ ਦਾ ਜਨਮ ਹੋਇਆ ਸੀ। ਅਪ੍ਰੈਲ 2026 ਵਿੱਚ ਉਨ੍ਹਾਂ ਨੇ ਆਪਣੀ ਦੂਜੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਟੀ.ਵੀ. ਜਗਤ ਦੇ ਕਈ ਕਲਾਕਾਰਾਂ ਅਤੇ ਫੈਨਜ਼ ਨੇ ਜੋੜੇ ਦੀ ਪੋਸਟ 'ਤੇ ਕੁਮੈਂਟ ਕਰ ਕੇ ਜੋੜੇ ਨੂੰ ਬੇਟੀ ਦੇ ਜਨਮ 'ਤੇ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ- ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ ਗੁੰਮਰਾਹ ਕਰਨ ਦੇ ਲੱਗੇ ਦੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News