ਦਿਲ 'ਚ ਦਰਦ ਲੁਕਾ ਹਿਨਾ ਖ਼ਾਨ ਨੇ ਫੋਟੋਗ੍ਰਾਫਰਸ ਦਿੱਤੇ ਹੱਸ-ਹੱਸ ਪੋਜ਼, ਵੀਡੀਓ ਆਈ ਸਾਹਮਣੇ

Tuesday, Oct 01, 2024 - 02:22 PM (IST)

ਮੁੰਬਈ (ਬਿਊਰੋ) - ਪ੍ਰਸਿੱਧ ਅਦਾਕਾਰਾ ਹਿਨਾ ਖ਼ਾਨ ਇਨ੍ਹੀਂ ਦਿਨੀਂ ਆਪਣੇ ਕੈਂਸਰ ਦਾ ਇਲਾਜ ਕਰਵਾ ਰਹੀ ਹੈ। ਇਸੇ ਦੌਰਾਨ ਉਹ ਆਪਣੇ ਕੰਮ 'ਤੇ ਵੀ ਫੋਕਸ ਕਰ ਰਹੀ ਹੈ। ਬੀਤੇ ਦਿਨੀਂ ਉਸ ਦੇ ਰੈਂਪ ਵਾਕ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ 'ਚ ਉਹ ਸ਼ੋਅ ਸਟਾਪਰ ਬਣੀ ਸੀ। 

ਇਹ ਖ਼ਬਰ ਵੀ ਪੜ੍ਹੋ- ਪੁੱਤ ਦਿਲਜੀਤ ਦੇ ਸ਼ੋਅ ਨੂੰ ਕਿਉਂ ਅੱਧ ਵਿਚਾਲੇ ਛੱਡ ਤੁਰ ਗਏ ਪਿਤਾ? ਦੋਸਾਂਝਾਵਾਲੇ ਨੇ ਦੱਸੀ ਵਜ੍ਹਾ

ਹੁਣ ਹਿਨਾ ਖ਼ਾਨ ਨੂੰ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਚ ਅਦਾਕਾਰਾ ਫੋਟੋਗ੍ਰਾਫਰਸ ਨੂੰ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਚਲੋ ਚਲੋ….ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। 

ਇਹ ਖ਼ਬਰ ਵੀ ਪੜ੍ਹੋ- ਕੰਸਰਟ ਦੌਰਾਨ ਕਿਉਂ ਰੋਈ ਦਿਲਜੀਤ ਦੋਸਾਂਝ ਦੀ ਮਾਂ?

ਹਿਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਟੀਵੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਸੀਰੀਅਲ ‘ਚ ਨਜ਼ਰ ਆ ਚੁੱਕੇ ਹਨ। ਹਾਲ ਹੀ ‘ਚ ਉਹ ਪੰਜਾਬੀ ਫ਼ਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’ ‘ਚ ਨਜ਼ਰ ਆਈ ਸੀ। ਇਸ ਫ਼ਿਲਮ ‘ਚ ਵੀ ਉਸ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜਲਦ ਹੀ ਉਹ ਇੱਕ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਸੀ ਪਰ ਖ਼ਬਰਾਂ ਆਈਆਂ ਸਨ ਕਿ ਕੈਂਸਰ ਦਾ ਪਤਾ ਲੱਗਣ ‘ਤੇ ਫ਼ਿਲਮ ਮੇਕਰਸ ਨੇ ਉਨ੍ਹਾਂ ਨੂੰ ਫ਼ਿਲਮ ਤੋਂ ਬਾਹਰ ਕਰ ਦਿੱਤਾ ਸੀ।   

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News