ਅਦਾਕਾਰਾ ਹਿਨਾ ਖ਼ਾਨ ਨੂੰ ਹੋਇਆ ਬ੍ਰੈਸਟ ਕੈਂਸਰ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

06/28/2024 12:30:19 PM

ਮੁੰਬਈ- ਪਿਛਲੇ ਕੁਝ ਦਿਨਾਂ ਤੋਂ ਅਦਾਕਾਰਾ ਹਿਨਾ ਖਾਨ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਨੂੰ ਕੈਂਸਰ ਹੋ ਗਿਆ ਹੈ ਅਤੇ ਉਹ ਇਲਾਜ ਲਈ ਹਸਪਤਾਲ 'ਚ ਦਾਖ਼ਲ ਹੈ। ਹੁਣ ਅਦਾਕਾਰਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਜਿਸ 'ਚ  ਸਭ ਕੁਝ ਦੱਸਿਆ ਗਿਆ ਹੈ। ਹਿਨਾ ਖਾਨ ਨੇ ਲਿਖਿਆ,ਮੈਂ ਤੁਹਾਡੇ ਨਾਲ ਕੁਝ ਮਹੱਤਵਪੂਰਨ ਖਬਰ ਸਾਂਝੀ ਕਰਨਾ ਚਾਹੁੰਦੀ ਹਾਂ, ਉਸ ਨੇ ਕਿਹਾ ਕਿ ਮੈਂ ਬ੍ਰੈਸਟ ਕੈਂਸਰ ਦੀ ਤੀਜੀ ਸਟੇਜ 'ਤੇ ਹਾਂ।'

ਹਿਨਾ ਖਾਨ ਨੇ ਅੱਗੇ ਲਿਖਿਆ, 'ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੁਝ ਮਹੱਤਵਪੂਰਨ ਖਬਰ ਸਾਂਝੀ ਕਰਨਾ ਚਾਹੁੰਦੀ ਹਾਂ ਜੋ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੀ ਪਰਵਾਹ ਕਰਦੇ ਹਨ। ਮੈਨੂੰ ਤੀਜੀ ਸਟੇਜ ਦਾ ਬ੍ਰੈਸਟ ਕੈਂਸਰ ਹੈ। ਇਸ ਦੇ ਬਾਵਜੂਦ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਠੀਕ ਹਾਂ। ਮੈਂ ਇਸ ਬਿਮਾਰੀ 'ਤੇ ਕਾਬੂ ਪਾਉਣ ਲਈ ਮਜ਼ਬੂਤ, ਦ੍ਰਿੜ ਅਤੇ ਪੂਰੀ ਤਰ੍ਹਾਂ ਵਚਨਬੱਧ ਹਾਂ। ਮੇਰਾ ਇਲਾਜ ਸ਼ੁਰੂ ਹੋ ਗਿਆ ਹੈ, ਅਤੇ ਮੈਂ ਇਸ ਤੋਂ ਹੋਰ ਮਜ਼ਬੂਤ ​​ਹੋਣ ਲਈ ਹਰ ਸੰਭਵ ਕੋਸ਼ਿਸ਼ ਕਰਨ ਲਈ ਤਿਆਰ ਹਾਂ।


Priyanka

Content Editor

Related News