ਅਦਾਕਾਰਾ ਜਾਨ੍ਹਵੀ ਕਪੂਰ ਨੇ ਆਪਣੇ ਦੋਸਤਾਂ ਨਾਲ ਕੀਤਾ ਡਾਂਸ, ਵੀਡੀਓ ਹੋਈ ਵਾਇਰਲ
Tuesday, Jun 22, 2021 - 01:35 PM (IST)
![ਅਦਾਕਾਰਾ ਜਾਨ੍ਹਵੀ ਕਪੂਰ ਨੇ ਆਪਣੇ ਦੋਸਤਾਂ ਨਾਲ ਕੀਤਾ ਡਾਂਸ, ਵੀਡੀਓ ਹੋਈ ਵਾਇਰਲ](https://static.jagbani.com/multimedia/2021_6image_13_33_545141513kjj.jpg)
ਮੁੰਬਈ- ਬਾਲੀਵੁੱਡ ਅਦਾਕਾਰਾ ਜਾਨ੍ਹਵੀ ਕਪੂਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫ਼ੀ ਸਰਗਰਮ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਕੇ ਉਨ੍ਹਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਅਜਿਹੇ 'ਚ ਉਨ੍ਹਾਂ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ 'ਚ ਜਾਨ੍ਹਵੀ ਕਪੂਰ ਆਪਣੇ ਕੁਝ ਦੋਸਤਾਂ ਦੇ ਨਾਲ ਖ਼ੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਜਾਨ੍ਹਵੀ ਆਪਣੇ ਸੈਂਡਲ ਵੀ ਹੱਥ ‘ਚ ਫੜ੍ਹ ਕੇ ਨੱਚਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਅਦਾਕਾਰਾ ਜਾਨ੍ਹਵੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਪੋਸਟ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘Aksa gang is back’। ਇਸ ਵੀਡੀਓ ਉੱਤੇ ਚਾਰ ਲੱਖ ਤੋਂ ਵੱਧ ਲਾਈਕਸ ਅਤੇ ਵੱਡੀ ਗਿਣਤੀ 'ਚ ਕਮੈਂਟ ਆ ਚੁੱਕੇ ਹਨ।
ਜੇ ਗੱਲ ਕਰੀਏ ਜਾਨ੍ਹਵੀ ਕਪੂਰ ਦੇ ਵਰਕ ਫਰੰਟ ਦੀ ਤਾਂ ਉਹ ਫ਼ਿਲਮ ‘ਦੋਸਤਾਨਾ 2’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ। ਅਖੀਰਲੀ ਵਾਰ ਜਾਨ੍ਹਵੀ ਕਪੂਰ ਫ਼ਿਲਮ 'ਰੂਹੀ' ‘ਚ ਨਜ਼ਰ ਆਈ ਸੀ।