ਸੜਕ ਹਾਦਸੇ ''ਚ ਅਦਾਕਾਰਾ ਕਾਜਲ ਦੀ ਮੌਤ! ਖਬਰ ਸੁਣ ਫੈਨਜ਼ ਦੇ ਉੱਡੇ ਹੋਸ਼
Tuesday, Sep 09, 2025 - 10:09 AM (IST)

ਐਂਟਰਟੇਨਮੈਂਟ ਡੈਸਕ- ਸਾਊਥ ਸਿਨੇਮਾ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਾਜਲ ਅਗਰਵਾਲ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਆਪਣੀ ਮੌਤ ਦੀਆਂ ਅਫਵਾਹਾਂ ਕਾਰਨ ਚਰਚਾ ‘ਚ ਆ ਗਈ। ਸੋਸ਼ਲ ਮੀਡੀਆ ‘ਤੇ ਖ਼ਬਰ ਫੈਲੀ ਹੈ ਕਿ ਉਹ ਸੜਕ ਹਾਦਸੇ ਵਿੱਚ ਮਾਰੀ ਗਈ ਹੈ। ਇਹ ਖ਼ਬਰ ਸੁਣ ਕੇ ਫੈਨਜ਼ ਵਿੱਚ ਕਾਫੀ ਚਿੰਤਾ ਪੈ ਗਏ ਪਰ ਅਦਾਕਾਰਾ ਨੇ ਖ਼ੁਦ ਸਾਹਮਣੇ ਆ ਕੇ ਆਪਣੀ ਮੌਤ ਬਾਰੇ ਫੈਲ ਰਹੀਆਂ ਅਫਵਾਹਾਂ ਨੂੰ ਪੂਰੀ ਤਰ੍ਹਾਂ ਝੂਠ ਕਰਾਰ ਦਿੱਤਾ ਹੈ।
ਕਾਜਲ ਨੇ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ ਕਿ, “ਮੇਰੇ ਬਾਰੇ ਇਹ ਬੇਬੁਨਿਆਦ ਖ਼ਬਰ ਫੈਲੀ ਹੈ ਕਿ ਮੇਰਾ ਐਕਸੀਡੈਂਟ ਹੋਇਆ ਹੈ ਅਤੇ ਮੈਂ ਹੁਣ ਇਸ ਦੁਨੀਆ ਵਿੱਚ ਨਹੀਂ ਰਹੀ। ਸੱਚਮੁੱਚ ਇਹ ਸੁਣ ਕੇ ਮੈਨੂੰ ਹਾਸਾ ਆਇਆ ਕਿਉਂਕਿ ਇਹ ਬਿਲਕੁਲ ਝੂਠ ਹੈ। ਮੈਂ ਬਿਲਕੁਲ ਠੀਕ ਹਾਂ, ਸੁਰੱਖਿਅਤ ਹਾਂ ਅਤੇ ਆਪਣੀ ਜ਼ਿੰਦਗੀ ਵਧੀਆ ਜੀ ਰਹੀ ਹਾਂ।” ਕਾਜਲ ਨੇ ਫੈਨਜ਼ ਨੂੰ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਫੈਲਾਓ।
ਹਾਲ ਹੀ ਵਿੱਚ ਕਾਜਲ ਅਗਰਵਾਲ ਆਪਣੇ ਪਤੀ ਗੌਤਮ ਕਿਚਲੂ ਨਾਲ ਮਾਲਦੀਵਜ਼ ‘ਚ ਛੁੱਟੀਆਂ ਮਨਾਉਂਦੀਆਂ ਨਜ਼ਰ ਆਈ ਸੀ। ਉਨ੍ਹਾਂ ਨੇ ਆਪਣੇ ਵੈਕੇਸ਼ਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਸਨ, ਜਿੱਥੇ ਉਹ ਆਪਣੇ ਪਰਿਵਾਰ ਨਾਲ ਖ਼ੁਸ਼ੀ ਦੇ ਪਲ ਬਿਤਾਉਂਦੀ ਨਜ਼ਰ ਆਈ। ਕਾਜਲ ਦੇ ਕਰੀਅਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਆਖ਼ਰੀ ਵਾਰ ਵਿਸ਼ਨੁ ਮਾਂਚੂ ਦੀ ਫਿਲਮ ਕੰਨੱਪਾ ਵਿੱਚ ਦੇਖਿਆ ਗਿਆ ਸੀ।
ਇਹ ਵੀ ਪੜ੍ਹੋ: ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਪ੍ਰੋਡਿਊਸਰ ਨੂੰ ਵੱਡਾ ਸਦਮਾ, ਮਾਂ ਦਾ ਹੋਇਆ ਦਿਹਾਂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8