ਅਦਾਕਾਰਾ ਕੈਟਰੀਨਾ ਕੈਫ ਨੇ ਪ੍ਰੈਗਨੈਂਸੀ ਦੀਆਂ ਖ਼ਬਰਾਂ ਨੂੰ ਲੈ ਕੇ ਤੋੜੀ ਚੁੱਪੀ, ਬਿਆਨ ਕੀਤਾ ਜਾਰੀ

06/25/2024 5:42:48 PM

ਮੁੰਬਈ- ਅਦਾਕਾਰਾ ਕੈਟਰੀਨਾ ਕੈਫ ਪਿਛਲੇ ਕਈ ਦਿਨਾਂ ਤੋਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਕੈਟਰੀਨਾ ਜਲਦ ਹੀ ਵਿੱਕੀ ਦੇ ਬੱਚੇ ਦੀ ਮਾਂ ਬਣਨ ਵਾਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਵਾਰ ਉਸ ਨੂੰ ਖੁੱਲ੍ਹੇ ਕੱਪੜਿਆਂ 'ਚ ਆਪਣੇ ਬੇਬੀ ਬੰਪ ਨੂੰ ਲੁਕਾਉਂਦੇ ਦੇਖਿਆ ਗਿਆ ਹੈ। ਇਨ੍ਹਾਂ ਸਾਰੀਆਂ ਅਫਵਾਹਾਂ ਦੇ ਵਿਚਕਾਰ, ਕੈਟਰੀਨਾ ਕੈਫ ਦੀ ਟੀਮ ਨੇ ਹਾਲ ਹੀ 'ਚ ਇੱਕ ਬਿਆਨ ਜਾਰੀ ਕਰਕੇ ਅਦਾਕਾਰਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਸਪੱਸ਼ਟ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ- ਪਤੀ ਦੇ ਪਿਆਰ 'ਚ ਡੁੱਬੀ ਨਜ਼ਰ ਆਈ ਸੋਨਾਕਸ਼ੀ ਸਿਨਹਾ,ਤਸਵੀਰਾਂ ਨੇ ਜਿੱਤਿਆ ਫੈਨਜ਼ ਦਾ ਦਿਲ

ਕੈਟਰੀਨਾ ਕੈਫ ਦੀ ਟੀਮ ਨੇ ਅਦਾਕਾਰਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਇੱਕ ਬਿਆਨ ਜਾਰੀ ਕੀਤਾ ਅਤੇ ਲਿਖਿਆ - 'ਸਾਰੇ ਮੀਡੀਆ ਹਾਊਸਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਨ੍ਹਾਂ ਗੈਰ-ਪੁਸ਼ਟ ਖਬਰਾਂ ਅਤੇ ਅਟਕਲਾਂ ਨੂੰ ਤੁਰੰਤ ਬੰਦ ਕਰਨ।'

ਇਹ ਖ਼ਬਰ ਵੀ ਪੜ੍ਹੋ-ਕਰੀਨਾ ਕਪੂਰ ਨੇ ਭੈਣ ਕਰਿਸ਼ਮਾ ਕਪੂਰ 'ਤੇ ਲੁਟਾਇਆ ਪਿਆਰ, ਖ਼ਾਸ ਤਰੀਕੇ ਨਾਲ ਦਿੱਤੀ ਜਨਮਦਿਨ ਦੀ ਵਧਾਈ 

ਤੁਹਾਨੂੰ ਦੱਸ ਦੇਈਏ ਕਿ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਜੋੜੀ ਬਾਲੀਵੁੱਡ ਦੀਆਂ ਸਭ ਤੋਂ ਚਰਚਿਤ ਜੋੜੀਆਂ ਵਿੱਚੋਂ ਇੱਕ ਹੈ। ਦੋਵਾਂ ਦਾ ਵਿਆਹ 9 ਦਸੰਬਰ 2021 ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ 'ਚ 'ਸਿਕਸ ਸੈਂਸ ਫੋਰਟ' 'ਚ ਹੋਇਆ।ਕੰਮ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ ਆਖਰੀ ਵਾਰ ਫ਼ਿਲਮ 'ਮੈਰੀ ਕ੍ਰਿਸਮਸ' ਵਿੱਚ ਨਜ਼ਰ ਆਈ ਸੀ। ਹੁਣ ਉਹ ਜਲਦ ਹੀ ਫਰਹਾਨ ਅਖਤਰ ਦੇ ਨਿਰਦੇਸ਼ਨ 'ਚ ਬਣ ਰਹੀ ਫ਼ਿਲਮ 'ਜੀ ਲੇ ਜ਼ਾਰਾ' 'ਚ ਨਜ਼ਰ ਆਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News