ਜਲਦ ਮਾਂ ਬਣੇਗੀ ਅਦਾਕਾਰਾ ਕਿਸ਼ਵਰ ਮਰਚੈਂਟ, ਬੇਬੀ ਸ਼ਾਵਰ ਸੈਲੀਬ੍ਰੇਸ਼ਨ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

Sunday, Jun 27, 2021 - 11:43 AM (IST)

ਜਲਦ ਮਾਂ ਬਣੇਗੀ ਅਦਾਕਾਰਾ ਕਿਸ਼ਵਰ ਮਰਚੈਂਟ, ਬੇਬੀ ਸ਼ਾਵਰ ਸੈਲੀਬ੍ਰੇਸ਼ਨ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਮੁੰਬਈ- ਟੀਵੀ ਅਦਾਕਾਰਾ ਕਿਸ਼ਵਰ ਮਰਚੈਂਟ ਅਤੇ ਸੁਯਸ਼ ਰਾਏ ਵੀ ਬਹੁਤ ਜਲਦੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਬਹੁਤ ਜਲਦ ਉਨ੍ਹਾਂ ਦੇ ਘਰੇ ਨੰਨ੍ਹੇ ਮਹਿਮਾਨ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਹਨ।

PunjabKesariਹਾਲ ਹੀ 'ਚ ਅਦਾਕਾਰਾ ਕਿਸ਼ਵਰ ਮਰਚੈਂਟ ਦਾ ਬੇਬੀ ਸ਼ਾਵਰ ਹੋਇਆ ਹੈ ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖ਼ੂਬ ਵਾਇਰਲ ਹੋ ਰਹੀਆਂ ਹਨ।

PunjabKesari
ਦੱਸ ਦਈਏ ਕਿਸ਼ਵਰ ਮਰਚੈਂਟ 40 ਸਾਲ ਦੀ ਉਮਰ ‘ਚ ਪਹਿਲੀ ਵਾਰ ਮਾਂ ਬਣਨ ਜਾ ਰਹੀ ਹੈ। ਕਿਸ਼ਵਰ ਅਤੇ ਸੁਯਸ਼ ਦੇ ਵਿਆਹ ਨੂੰ ਛੇ ਸਾਲ ਹੋ ਗਏ ਹਨ। ਦੋਵੇਂ ਜਣੇ ਆਪਣੇ ਬੱਚੇ ਨੂੰ ਲੈ ਕੇ ਕਾਫ਼ੀ ਉਤਸੁਕ ਹਨ। ਜਿਸਦੇ ਚੱਲਦੇ ਧਰੂਵ ਯੋਗੀ ਦੀ ਲਿਖੀ ਕਵਿਤਾ ਕੋਈ ਆਨੇ ਵਾਲਾ ਹੈ ਨੂੰ ਸੁਯਸ਼ ਰਾਏ ਨੇ ਆਪਣੀ ਆਵਾਜ਼ ਦੇ ਨਾਲ ਪੇਸ਼ ਕੀਤਾ ਹੈ। ਜਿਸ ਨੂੰ ਉਨ੍ਹਾਂ ਨੇ ਆਪਣੇ ਯੂਟਿਊਬ ਚੈਨਲ ਅਤੇ ਸੋਸ਼ਲ ਮੀਡੀਆ ਉੱਤੇ ਵੀ ਪੋਸਟ ਕੀਤਾ ਹੈ।

ਇਸ ਕਵਿਤਾ ਨੂੰ ਪ੍ਰਸ਼ੰਸਕਾਂ ਵੱਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ਉੱਤੇ ਗੋਦ ਭਰਾਈ ਦੀਆਂ ਤਸਵੀਰਾਂ ਨੂੰ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰਾਂ ‘ਚ ਕਿਸ਼ਵਰ ਅਤੇ ਸੁਯਸ਼ ਰਾਏ ਬਹੁਤ ਹੀ ਖੁਸ਼ ਅਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਅਤੇ ਸੁਯਸ਼ ਨੇ ਦੱਸਿਆ ਸੀ ਕਿ ਅਗਸਤ 2021 ਵਿਚ ਨੰਨ੍ਹਾ ਮਹਿਮਾਨ ਘਰ ਆ ਜਾਵੇਗਾ।  

PunjabKesari


author

Aarti dhillon

Content Editor

Related News