ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਮਨਾਇਆ ਆਪਣੀ ਮਾਂ ਦਾ ਜਨਮਦਿਨ, ਸਾਂਝੀ ਕੀਤੀ ਵੀਡੀਓ

Tuesday, Jun 29, 2021 - 10:49 AM (IST)

ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਮਨਾਇਆ ਆਪਣੀ ਮਾਂ ਦਾ ਜਨਮਦਿਨ, ਸਾਂਝੀ ਕੀਤੀ ਵੀਡੀਓ

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਹਾਲ ਹੀ 'ਚ ਆਪਣੀ ਮਾਂ ਦਾ ਜਨਮਦਿਨ ਮਨਾਇਆ ਹੈ। ਇਸ ਮੌਕੇ ਉਨ੍ਹਾਂ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ। ਜਿਸ ‘ਚ ਉੁਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੀ ਹੈ। ਅਦਾਕਾਰਾ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ‘ਚ ਮਾਧੁਰੀ ਨੇ ਆਪਣੀ ਮਾਂ ਦੀਆਂ ਬਹੁਤ ਹੀ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।


ਮਾਧੁਰੀ ਦੀਕਸ਼ਿਤ ਵੱਲੋਂ ਸਾਂਝਾ ਕੀਤਾ ਗਿਆ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੀ ਪ੍ਰੇਰਣਾ ਸਰੋਤ ਅਤੇ ਸਭ ਉਤਰਾਅ ਚੜਾਅ ਦੇ ਜ਼ਰੀਏ ਮੇਰੀ ਤਾਕਤ, ਮੇਰੇ ਅਤੇ ਸਾਡੇ ਪਰਿਵਾਰ ਦੇ ਲਈ ਤੁਹਾਡਾ ਕੀ ਮਤਲਬ ਹੈ। ਇਸ ਨੂੰ ਜ਼ਾਹਿਰ ਕਰਨ ਲਈ ਸ਼ਬਦ ਘੱਟ ਪੈ ਜਾਂਦੇ ਹਨ। ਇਸ ਤੋਂ ਇਲਾਵਾ ਅਦਾਕਾਰਾ ਨੇ ਮਰਾਠੀ ਭਾਸ਼ਾ ‘ਚ ਵੀ ਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਅਦਾਕਾਰਾ ਵੱਲੋਂ ਸਾਂਝੇ ਕੀਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਅੱਜ ਕੱਲ੍ਹ ਉਹ ਕਈ ਰਿਆਲਟੀ ਸ਼ੋਅਜ਼ ‘ਚ ਨਜ਼ਰ ਆ ਰਹੀ ਹੈ।   


author

Aarti dhillon

Content Editor

Related News