ਅਦਾਕਾਰਾ ਮਾਧੁਰੀ ਦੀਕਸ਼ਿਤ ਨੇ ਦੱਸੇ ਕੋਰੋਨਾ ਤੋਂ ਬਚਣ ਦੇ ਉਪਾਅ (ਵੀਡੀਓ)
Saturday, May 08, 2021 - 06:41 PM (IST)
ਮੁੰਬਈ: ਅਦਾਕਾਰਾ ਮਾਧੁਰੀ ਦੀਕਸ਼ਿਤ ਸੋਸ਼ਲ ਮੀਡੀਆ ’ਤੇ ਸਰਗਰਮ ਸਿਤਾਰਿਆਂ ’ਚੋਂ ਇਕ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਖ਼ੂਬ ਪਸੰਦ ਕੀਤੀ ਜਾ ਰਹੀ ਹੈ। ਅਦਾਕਾਰਾ ਨੇ ਦੱਸਿਆ ਕਿ ਕੋਰੋਨਾ ਲਾਗ ਦੌਰਾਨ ਲੋਕਾਂ ਨੂੰ ਘਰਾਂ ’ਚ ਕਿਹੜੀਆਂ-ਕਿਹੜੀਆਂ ਚੀਜ਼ਾਂ ਰੱਖਣੀਆਂ ਚਾਹੀਦੀਆਂ ਹਨ।
ਵੀਡੀਓ ’ਚ ਮਾਧੁਰੀ ਰੈੱਡ ਅਤੇ ਬਲਿਊ ਆਊਟਫਿਟ ’ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅੱਪ ਅਤੇ ਖੁੱਲ੍ਹੇ ਵਾਲ਼ਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਵੀਡੀਓ ’ਚ ਅਦਾਕਾਰਾ ਕਹਿ ਰਹੀ ਹੈ ਕਿ ਕੋਰੋਨਾ ਦੇ ਦਿਨਾਂ ’ਚ ਕਿਹੜੀਆਂ ਚੀਜ਼ਾਂ ਘਰ ’ਚ ਹੋਣੀਆਂ ਚਾਹੀਦੀਆਂ ਹਨ। ਹੈਂਡ ਸੈਨੇਟਾਈਜ਼ਰ, ਥਰਮਾਮੀਟਰ, ਖੰਘ-ਜ਼ੁਕਾਮ ਨਾਲ ਜੂਝਦੇ ਜਾਂ ਜ਼ਿਆਦਾ ਬਿਮਾਰ ਮਰੀਜ਼ ਦਾ ਆਕਸੀਜਨ ਲੈਵਲ ਜਾਣਨ ਲਈ ਪਲਸ ਆਕਸੀ ਜਾਂ ਆਕਸੀਮੀਟਰ। ਹਰ ਆਦਮੀ ਦੇ ਲਈ ਗਲਵਸ ਅਤੇ ਜੇਕਰ ਘਰ ’ਚ ਬਣਿਆ ਮਾਸਕ ਵਰਤੋਂ ਕਰ ਰਹੇ ਹੋ ਤਾਂ 2 ਮਾਸਕਾਂ ਦੀ ਵਰਤੋਂ ਕਰੋ।
ਅਦਾਕਾਰਾ ਨੇ ਲੋਕਾਂ ਨੂੰ ਘਰ ’ਚ ਰਹਿਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ੰਸਕ ਇਸ ਵੀਡੀਓ ਨੂੰ ਖ਼ੂਬ ਪਿਆਰ ਦੇ ਰਹੇ ਹਨ।
ਦੱਸ ਦੇਈਏ ਕਿ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਇਹ ਵਾਇਰਸ ਲੱਖਾਂ ਲੋਕਾਂ ਦੀ ਜਾਨ ਲੈ ਚੁੱਕਾ। ਸਿਤਾਰੇ ਵੀ ਤੇਜ਼ੀ ਨਾਲ ਇਸ ਵਾਇਰਸ ਦੀ ਚਪੇਟ ’ਚ ਆ ਰਹੇ ਹਨ। ਸਿਤਾਰੇ ਅੱਗੇ ਆ ਕੇ ਲੋਕਾਂ ਨੂੰ ਕੋਰੋਨਾ ਦੇ ਪ੍ਰਤੀ ਜਾਗਰੂਕ ਕਰ ਰਹੇ ਹਨ। ਸੋਨੂੰ ਸੂਦ, ਸਲਮਾਨ ਖ਼ਾਨ, ਅਕਸ਼ੇ ਕੁਮਾਰ, ਰਵੀਨਾ ਟੰਡਨ ਵਰਗੇ ਸਿਤਾਰਿਆਂ ਨੇ ਕੋਰੋਨਾ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੈ।