ਅਦਾਕਾਰਾ ਮਾਨਸੀ ਸ਼ਰਮਾ ਨੇ ਰਚਾਈ ਯੁਵਰਾਜ ਦੇ ਨਾਂ ਦੀ ਮਹਿੰਦੀ, ਦੇਖੋ ਤਸਵੀਰਾਂ
Sunday, Oct 20, 2024 - 10:05 AM (IST)
![ਅਦਾਕਾਰਾ ਮਾਨਸੀ ਸ਼ਰਮਾ ਨੇ ਰਚਾਈ ਯੁਵਰਾਜ ਦੇ ਨਾਂ ਦੀ ਮਹਿੰਦੀ, ਦੇਖੋ ਤਸਵੀਰਾਂ](https://static.jagbani.com/multimedia/2024_10image_10_04_170249830maan.jpg)
ਜਲੰਧਰ- ਕਰਵਾ ਚੌਥਦਾ ਤਿਉਹਾਰ ਅੱਜ ਦੇਸ਼ ਭਰ ‘ਚ ਮਨਾਇਆ ਜਾ ਰਿਹਾ ਹੈ। ਸੁਹਾਗਣਾਂ ਅੱਜ ਆਪਣੇ ਪਤੀ ਦੀ ਲੰਮੀ ਉਮਰ ਦੇ ਲਈ ਨਿਰਜਲ ਵਰਤ ਰੱਖ ਰਹੀਆਂ ਹਨ । ਅਦਾਕਾਰਾ ਮਾਨਸੀ ਸ਼ਰਮਾ ਨੇ ਵੀ ਆਪਣੇ ਹੱਥਾਂ ‘ਚ ਯੁਵਰਾਜ ਹੰਸ ਦੇ ਨਾਂਅ ਦੀ ਮਹਿੰਦੀ ਰਚਾਈ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਜਿਸ ‘ਚ ਉਹ ਆਪਣੀ ਮਹਿੰਦੀ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।ਇਸ ਤੋਂ ਇਲਾਵਾ ਅਦਾਕਾਰਾ ਦੇ ਨਾਲ ਹਾਰਡੀ ਸੰਧੂ ਦੀ ਪਤਨੀ ਜ਼ੀਨਤ ਸਿੱਧੂ ਵੀ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੀ ਇਸ ‘ਤੇ ਕੁਮੈਂਟ ਕਰ ਰਹੇ ਹਨ।
ਦੱਸ ਦਈਏ ਕਿ ਕਰਵਾ ਚੌਥ ਦੇ ਮੌਕੇ ‘ਤੇ ਸੁਹਾਗਣਾਂ ਆਪਣੇ ਪਤੀ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ।ਮਾਨਸੀ ਸ਼ਰਮਾ ਨੇ ਵੀ ਪਤੀ ਦੀ ਲੰਮੀ ਉਮਰ ਦੇ ਲਈ ਵਰਤ ਰੱਖਿਆ ਹੈ।
ਮਾਨਸੀ ਸ਼ਰਮਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਦਾ ਵਿਆਹ ਕੁਝ ਸਾਲ ਪਹਿਲਾਂ ਹੀ ਯੁਵਰਾਜ ਹੰਸ ਦੇ ਨਾਲ ਹੋਇਅ ਹੈ । ਦੋਵਾਂ ਦੇ ਦੋ ਬੱਚੇ ਹਨ ਇੱਕ ਧੀ ਅਤੇ ਇੱਕ ਪੁੱਤਰ ।
ਧੀ ਦਾ ਜਨਮ ਇੱਕ ਸਾਲ ਪਹਿਲਾਂ ਹੀ ਹੋਇਆ ਹੈ। ਜਦਕਿ ਅਦਾਕਾਰਾ ਨੇ ਲਾਕਡਾਊਨ ਦੇ ਦੌਰਾਨ ਪੁੱਤਰ ਨੂੰ ਜਨਮ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।