ਕੋਰੋਨਾ ਵੈਕਸੀਨ ਲਗਵਾਉਣ ਦੇ ਬਾਵਜੂਦ ਅਦਾਕਾਰਾ ਨਗਮਾ ਹੋਈ ਕੋਰੋਨਾ ਪਾਜ਼ੇਟਿਵ

Thursday, Apr 08, 2021 - 04:16 PM (IST)

ਕੋਰੋਨਾ ਵੈਕਸੀਨ ਲਗਵਾਉਣ ਦੇ ਬਾਵਜੂਦ ਅਦਾਕਾਰਾ ਨਗਮਾ ਹੋਈ ਕੋਰੋਨਾ ਪਾਜ਼ੇਟਿਵ

ਮੁੰਬਈ (ਬਿਊਰੋ)– ਬੀਤੇ ਕੁਝ ਦਿਨਾਂ ’ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਬਾਲੀਵੁੱਡ ਦੇ ਕਈ ਵੱਡੇ ਸਿਤਾਰਿਆਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਇਸ ਮਹਾਮਾਰੀ ਦਾ ਅਸਰ ਲਗਾਤਾਰ ਜਾਰੀ ਹੈ ਤੇ ਆਮ ਲੋਕਾਂ ਤੋਂ ਇਲਾਵਾ ਬਾਲੀਵੁੱਡ ਸਿਤਾਰਿਆਂ ਨੂੰ ਵੀ ਆਪਣੀ ਚਪੇਟ ’ਚ ਲੈਂਦੀ ਜਾ ਰਹੀ ਹੈ। ਹੁਣ ਇਸ ਲਿਸਟ ’ਚ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਤੇ ਰਾਜਨੇਤਾ ਨਗਮਾ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਦੀ ਵੈਕਸੀਨ ਦੀ ਪਹਿਲੀ ਡੋਜ਼ ਲੈਣ ਦੇ ਬਾਵਜੂਦ ਉਹ ਇਸ ਵਾਇਰਸ ਦਾ ਸ਼ਿਕਾਰ ਹੋ ਗਈ ਹੈ।

ਕੋਰੋਨਾ ਵਾਇਰਸ ਦਾ ਸ਼ਿਕਾਰ ਹੋਣ ਦੀ ਜਾਣਕਾਰੀ ਨਗਮਾ ਨੇ ਖ਼ੁਦ ਦਿੱਤੀ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਦੱਸਿਆ ਹੈ ਕਿ ਵੈਕਸੀਨ ਦੀ ਪਹਿਲੀ ਡੋਜ਼ ਲੈਣ ਤੋਂ ਬਾਅਦ ਵੀ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਹੈ। ਫਿਲਹਾਲ ਉਸ ਨੇ ਖ਼ੁਦ ਨੂੰ ਆਪਣੇ ਘਰ ’ਚ ਇਕਾਂਤਵਾਸ ਕਰ ਲਿਆ ਹੈ ਤੇ ਇਸ ਤੋਂ ਬਚਣ ਲਈ ਜ਼ਰੂਰੀ ਉਪਾਅ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਨਗਮਾ ਨੇ ਆਪਣੇ ਟਵਿਟਰ ਹੈਂਡਲ ’ਤੇ ਦਿੱਤੀ ਹੈ।

ਅਦਾਕਾਰਾ ਨੇ ਆਪਣੇ ਟਵੀਟ ’ਚ ਲਿਖਿਆ, ‘ਕੁਝ ਦਿਨ ਪਹਿਲਾਂ ਹੀ ਮੈਂ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਕੱਲ ਮੈਂ ਕੋਵਿਡ-19 ਦਾ ਟੈਸਟ ਕਰਵਾਇਆ ਸੀ ਤੇ ਉਹ ਟੈਸਟ ਪਾਜ਼ੇਟਿਵ ਨਿਕਲਿਆ ਹੈ। ਇਸ ਲਈ ਮੈਂ ਖ਼ੁਦ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ। ਤੁਹਾਨੂੰ ਸਾਰਿਆਂ ਨੂੰ ਬੇਨਤੀ ਹੈ ਕਿ ਕਿਰਪਾ ਧਿਆਨ ਰੱਖੋ ਤੇ ਵੈਕਸੀਨ ਦੀ ਪਹਿਲੀ ਡੋਜ਼ ਲੈਣ ਤੋਂ ਬਾਅਦ ਵੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰੋ।’

ਸੋਸ਼ਲ ਮੀਡੀਆ ’ਤੇ ਨਗਮਾ ਦਾ ਇਹ ਟਵੀਟ ਵਾਇਰਲ ਹੋ ਰਿਹਾ ਹੈ। ਅਦਾਕਾਰਾ ਦੇ ਕਈ ਪ੍ਰਸ਼ੰਸਕ ਉਸ ਦੇ ਟਵੀਟ ’ਤੇ ਪ੍ਰਤੀਕਿਰਿਆ ਦੇ ਰਹੇ ਹਨ। ਨਾਲ ਹੀ ਉਸ ਦੇ ਜਲਦ ਠੀਕ ਹੋਣ ਦੀ ਦੁਆ ਵੀ ਕਰ ਰਹੇ ਹਨ। ਕਈ ਫ਼ਿਲਮੀ ਸਿਤਾਰਿਆਂ ਨੇ ਵੀ ਨਗਮਾ ਦੇ ਟਵੀਟ ’ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਆਲੀਆ ਭੱਟ ਦੀ ਮਾਂ ਤੇ ਅਦਾਕਾਰਾ ਸੋਨੀ ਰਾਜ਼ਦਾਨ ਨੇ ਵੀ ਨਗਮਾ ਦੇ ਟਵੀਟ ’ਤੇ ਪ੍ਰਤੀਕਿਰਿਆ ਦਿੰਦਿਆਂ ਆਪਣਾ ਖਿਆਲ ਰੱਖਣ ਦੀ ਸਲਾਹ ਿਦੱਤੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

Rahul Singh

Content Editor

Related News