ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

Monday, Mar 09, 2026 - 09:50 AM (IST)

ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸੰਗੀਤ ਜਗਤ ਦੀ ਮਸ਼ਹੂਰ ਅਦਾਕਾਰਾ ਤੇ ਗਾਇਕਾ ਨਿਸ਼ਾ ਬਾਨੋ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਨਿਸ਼ਾ ਬਾਨੋ ਦੀ ਮਾਤਾ, ਮਜੀਦਾ ਬੇਗਮ (Majida Begam) ਦਾ ਦਿਹਾਂਤ ਹੋ ਗਿਆ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮਸ਼ਹੂਰ ਗਾਇਕਾ ਰਿਹਾਨਾ 'ਤੇ ਹਮਲਾ ! ਚਿੱਟੇ ਰੰਗ ਦੀ ਟੈਸਲਾ 'ਚ ਆਈ ਔਰਤ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

PunjabKesari

8 ਮਾਰਚ ਨੂੰ ਲਏ ਆਖਰੀ ਸਾਹ

ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਮਜੀਦਾ ਬੇਗਮ ਦਾ ਇੰਤਕਾਲ 8 ਮਾਰਚ 2026, ਦਿਨ ਐਤਵਾਰ ਨੂੰ ਹੋਇਆ। ਉਨ੍ਹਾਂ ਦੇ ਜਾਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਮੱਗਫਿਰਤ ਦੀ ਦੁਆ (ਕੁਲ) ਵਿਸ਼ਵਕਰਮਾ ਭਵਨ, ਮਾਨਸਾ ਵਿਖੇ 10 ਮਾਰਚ 2026, ਦਿਨ ਮੰਗਲਵਾਰ ਨੂੰ ਸਵੇਰੇ 10:00 ਵਜੇ ਪੜ੍ਹੀ ਜਾਵੇਗੀ। ਦੁਖੀ ਹਿਰਦੇ ਨਾਲ ਨਿਸ਼ਾ ਬਾਨੋ (ਸਪੁੱਤਰੀ), ਸਮੀਰ (ਜਵਾਈ) ਅਤੇ ਸਮੂਹ ਪਰਿਵਾਰ ਨੇ ਸਾਕ-ਸਬੰਧੀਆਂ ਅਤੇ ਹਿਤੈਸ਼ੀਆਂ ਨੂੰ ਇਸ ਦੁਆ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ: ਸੋਨਾ-ਚਾਂਦੀ 'ਚ ਵੱਡਾ ਧਮਾਕਾ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਅੱਜ ਦਾ ਤਾਜ਼ਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News