ਗੋਆ ਪੁਲਸ ਨੇ ਅਦਾਕਾਰਾ ਪੂਨਮ ਪਾਂਡੇ ਨੂੰ ਲਿਆ ਹਿਰਾਸਤ ''ਚ

11/06/2020 8:58:40 AM

ਮੁੰਬਈ (ਬਿਊਰੋ) : ਅਦਾਕਾਰਾ ਪੂਨਮ ਪਾਂਡੇ ਨੂੰ ਗੋਆ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। ਤੱਟੀ ਰਾਜ ਵਿਚ ਸਰਕਾਰੀ ਸੰਪਤੀ ਵਿਚ ਘੁਸਪੈਠ ਕਰਨ ਅਤੇ ਕਾਨਕੋਨਾ ਦੇ ਚਾਪੋਲੀ ਡੈਮ ਵਿਚ ਇਤਰਾਜ਼ਯੋਗ ਵੀਡੀਓ ਸ਼ੂਟ ਕਰਨ ਦੇ ਦੋਸ਼ ਵਿਚ ਅਦਾਕਾਰਾ ਨੂੰ ਵੀਰਵਾਰ ਹਿਰਾਸਤ ਵਿਚ ਲੈ ਲਿਆ ਗਿਆ। ਦੱਖਣੀ ਗੋਆ ਜ਼ਿਲ੍ਹੇ ਦੇ ਇਕ ਖ਼ੇਤਰ ਵਿਚ ਸ਼ੂਟਿੰਗ ਵਿਚ ਸਰਕਾਰੀ ਸੰਪਤੀ ਦੀ ਦੁਰਵਰਤੋਂ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਸਥਾਨਕ ਲੋਕਾਂ ਦੇ ਪ੍ਰਦਰਸ਼ਨ ਪਿੱਛੋਂ ਦੋ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੂਨਮ ਪਾਂਡੇ ਉੱਤਰੀ ਗੋਆ ਦੇ ਇਕ ਪੰਜ ਤਾਰਾ ਹੋਟਲ ਵਿਚ ਰੁਕੀ ਹੋਈ ਸੀ।

ਕੀ ਹੈ ਮਾਮਲਾ
ਦਰਅਸਲ, ਗੋਆ ਦੇ ਕੈਨਾਕੋਨਾ ਪੁਲਸ ਸਟੇਸ਼ਨ 'ਚ ਇਕ ਵਿਅਕਤੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਅਣਜਾਨ ਸ਼ਖਸ ਬਾਲੀਵੁੱਡ ਅਦਾਕਾਰਾ ਪੂਨਮ ਪਾਂਡੇ ਦਾ ਅਸ਼ਲੀਲ ਵੀਡੀਓ ਸ਼ੂਟ ਕਰ ਰਿਹਾ ਸੀ, ਜਿਸ ਤੋਂ ਬਾਅਦ ਪੁਲਸ ਸਟੇਸ਼ਨ 'ਚ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਥੇ ਹੀ ਗੋਆ ਫਾਰਵਰਡ ਪਾਰਟੀ ਦੀ ਮਹਿਲਾ ਵਿੰਗ ਨੇ ਪੂਨਮ ਪਾਂਡੇ ਖ਼ਿਲਾਫ਼ ਵੀ ਸ਼ਿਕਾਇਤ ਕਰਵਾਈ। ਦਰਅਸਲ, ਪੂਨਮ ਪਾਂਡੇ ਚਾਪੋਲੀ ਡੈਮ 'ਤੇ ਇਕ ਅਸ਼ਲੀਲ ਵੀਡੀਓ ਸ਼ੂਟ ਕਰ ਰਹੀ ਸੀ, ਜਿਸ ਤੋਂ ਬਾਅਦ ਮਹਿਲਾ ਵਿੰਗ ਨੇ ਇਹ ਐਕਸ਼ਨ ਲਿਆ ਗਿਆ।

ਦੱਸ ਦਈਏ ਕਿ ਪੂਨਮ ਪਾਂਡੇ ਨੇ ਹਾਲ ਹੀ 'ਚ ਆਪਣੇ ਪ੍ਰੇਮੀ ਸੈਮ ਬੰਬੇ ਨਾਲ ਵਿਆਹ ਕਰਵਾਇਆ ਸੀ ਪਰ ਦੋ ਹਫ਼ਤਿਆਂ ਬਾਅਦ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ 'ਚ ਦਰਾਰ ਆ ਗਈ। ਹਨੀਮੂਨ 'ਤੇ ਗਈ ਪੂਨਮ ਪਾਂਡੇ ਨਾਲ ਪਤੀ ਨੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਅਦਾਕਾਰਾ ਨੇ ਪਤੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਪੂਨਮ ਪਾਂਡੇ ਦੇ ਪਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਹਾਲਾਂਕਿ ਬਾਅਦ 'ਚ ਉਸ ਨੂੰ ਬੇਲ ਮਿਲ ਗਈ।
ਪੂਨਮ ਪਾਂਡੇ ਨੇ ਆਪਣੇ ਪਤੀ 'ਤੇ ਦੋਸ਼ ਲਾਉਂਦੇ ਹੋਏ ਕਿਹਾ ਸੀ, 'ਸੈਮ ਨੇ ਇਕ ਵਾਰ ਮੈਨੂੰ ਇੰਨੀ ਬੁਰੀ ਤਰ੍ਹਾਂ ਮਾਰਿਆ ਸੀ ਕਿ ਮੇਰਾ ਬ੍ਰੇਨ ਹੈਮਰੇਜ ਹੋ ਗਿਆ ਸੀ। ਮੈਂ ਕਈ ਦਿਨਾਂ ਤੱਕ ਹਸਪਤਾਲ 'ਚ ਦਾਖ਼ਲ ਰਹੀ ਸੀ। ਮੇਰਾ ਮੂੰਹ ਸੁਜਿਆ ਹੋਇਆ ਸੀ, ਮੇਰੇ ਸਰੀਰ 'ਤੇ ਕਈ ਨਿਸ਼ਾਨ ਸਨ। ਸੈਮ ਨੇ ਆਪਣੇ ਇੰਸਟਾਗ੍ਰਾਮ ਤੋਂ ਮੇਰੀਆਂ ਸਾਰੀਆਂ ਤਸਵੀਰਾਂ ਡਿਲੀਟ ਕਰ ਦਿੱਤੀਆਂ ਹਨ ਜਦੋਂ ਕਿ ਮੈਂ ਕੁਝ ਵੀ ਨਹੀਂ ਕੀਤਾ ਕਿਉਂਕਿ ਮੈਨੂੰ ਲੱਗਾ ਕਿ ਆਖ਼ਿਰ 'ਚ ਸਭ ਕੁਝ ਠੀਕ ਹੋ ਜਾਵੇਗਾ।'
 

sunita

This news is Content Editor sunita