ਅਦਾਕਾਰਾ  ਪ੍ਰਿਯੰਕਾ ਚੋਪੜਾ ਪਤੀ ਨਿਕ ਜੋਨਸ ਨਾਲ ਬਿਤਾਇਆ ਕੁਆਲਿਟੀ ਟਾਇਮ, ਸ਼ੇਅਰ ਕੀਤੀਆਂ ਤਸਵੀਰਾਂ

Thursday, Jun 27, 2024 - 10:16 AM (IST)

ਅਦਾਕਾਰਾ  ਪ੍ਰਿਯੰਕਾ ਚੋਪੜਾ ਪਤੀ ਨਿਕ ਜੋਨਸ ਨਾਲ ਬਿਤਾਇਆ ਕੁਆਲਿਟੀ ਟਾਇਮ, ਸ਼ੇਅਰ ਕੀਤੀਆਂ ਤਸਵੀਰਾਂ

ਐਟਰਟੇਨਮੈਂਟ ਡੈਸਕ- ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਹਾਲੀਵੁੱਡ 'ਚ ਵੀ ਕਾਫੀ ਮਸ਼ਹੂਰ ਹੈ। ਪ੍ਰਿਯੰਕਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਦਿ ਬਲੱਫ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਫ਼ਿਲਮ ਦੀ ਸ਼ੂਟਿੰਗ ਲਈ ਉਹ ਆਸਟ੍ਰੇਲੀਆ 'ਚ ਰਹਿ ਰਹੀ ਹੈ। ਅਦਾਕਾਰਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਹੈਂਡਲ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਹ ਆਪਣੇ ਪਤੀ ਨਿਕ ਜੋਨਸ ਨਾਲ ਰੋਮਾਂਟਿਕ ਮੂਡ 'ਚ ਨਜ਼ਰ ਆ ਰਹੀ ਹੈ।

 

 
 
 
 
 
 
 
 
 
 
 
 
 
 
 
 

A post shared by Priyanka (@priyankachopra)

ਪ੍ਰਿਯੰਕਾ ਚੋਪੜਾ ਅਕਸਰ ਆਪਣੀ ਜ਼ਿੰਦਗੀ ਦੇ ਖੁਸ਼ੀਆਂ ਭਰੇ ਪਲਾਂ ਨੂੰ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸ਼ੇਅਰ ਕੀਤੀਆਂ ਤਸਵੀਰਾਂ 'ਚ ਉਹ ਆਪਣੇ ਪਤੀ ਨਿਕ ਨਾਲ ਹਰੇ ਰੰਗ ਦੀ ਡਰੈੱਸ 'ਚ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ। ਹੋਰ ਤਸਵੀਰਾਂ 'ਚ ਉਨ੍ਹਾਂ ਦੀ ਬੇਟੀ ਮਾਲਤੀ ਆਪਣੇ ਪਿਤਾ ਨਿਕ ਨਾਲ ਖੇਡਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਇਸ ਤਸਵੀਰ ਨੂੰ ਕਾਫ਼ੀ ਪਸੰਦ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ- ਦੋਸਾਂਝ ਕਲਾਂ ਤੋਂ ਜਿਮੀ ਫਾਲਨ ਤੱਕ, ਦਿਲਜੀਤ ਦਾ ਸਫਰ

ਇਨ੍ਹਾਂ ਤਸਵੀਰਾਂ 'ਤੇ ਪ੍ਰਿਯੰਕਾ ਦੇ ਪ੍ਰਸ਼ੰਸਕਾਂ ਨੇ ਕਾਫ਼ੀ ਪਿਆਰ ਦੀ ਬਰਸਾ ਰਹੇ ਹਨ। ਪ੍ਰਿਯੰਕਾ ਚੋਪੜਾ ਦੇ ਪ੍ਰਸ਼ੰਸਕ ਉਸ ਦੀ ਆਉਣ ਵਾਲੀ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।


author

Priyanka

Content Editor

Related News