ਅਦਾਕਾਰਾ ਰਸ਼ਮਿਕਾ ਮੰਦਾਨਾ ਨੇ ਸਾਂਝੀ ਕੀਤੀ ਬਚਪਨ ਦੀ ਕਿਊਟ ਤਸਵੀਰ

05/21/2021 12:04:06 PM

ਮੁੰਬਈ: ਅਦਾਕਾਰਾ ਰਸ਼ਮਿਕਾ ਮੰਦਾਨਾ ਕਿਸੇ ਨਾ ਕਿਸੇ ਕਾਰਨ ਕਰਕੇ ਚਰਚਾ ’ਚ ਬਣੀ ਰਹਿੰਦੀ ਹੈ। ਅਦਾਕਾਰਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ ’ਚ ਰਸ਼ਿਮਕਾ ਨੇ ਆਪਣੇ ਬਚਪਨ ਦੀ ਕਿਊਟ ਤਸਵੀਰ ਸਾਂਝੀ ਕੀਤੀ ਹੈ ਜੋ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। 


ਤਸਵੀਰ ’ਚ ਰਸ਼ਮਿਕਾ ਰੈੱਡ ਟੀ-ਸ਼ਰਟ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਬਹੁਤ ਕਿਊਟ ਅੰਦਾਜ਼ ’ਚ ਪੋਜ ਦੇ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਲਿਖਿਆ ਕਿ ਕੋਰੋਨਾ ਦੇ ਜਾਣ ਦੀ ਉਡੀਕ ਕਰ ਰਹੀ ਹਾਂ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਕਿਊਟ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਇਸ ਤਸਵੀਰ ’ਤੇ ਖ਼ੂਬ ਪਿਆਰ ਲੁਟਾ ਰਹੇ ਹਨ। 


ਅਦਾਕਾਰਾ ਦੇ ਕੰਮ ਦੀ ਗੱਲ ਕਰੀਏ ਤਾਂ ਰਸ਼ਮਿਕਾ ਫ਼ਿਲਮ ‘ਮਿਸ਼ਨ ਮਜ਼ਨੂ’ ’ਚ ਨਜ਼ਰ ਆਉਣ ਵਾਲੀ ਹੈ। ਇਸ ਫ਼ਿਲਮ ’ਚ ਅਦਾਕਾਰਾ ਸਿਧਾਰਥ ਮਲਹੋਤਰਾ ਦੇ ਨਾਲ ਨਜ਼ਰ ਆਵੇਗੀ। ਫ਼ਿਲਮ ਦੀ ਕਹਾਣੀ 70 ਦੇ ਦਹਾਕੇ ਦੀ ਭਾਰਤ ਦੇ ਪਾਕਿਸਤਾਨ ’ਤੇ ਕੀਤੇ ਗਏ ਸਭ ਤੋਂ ਵੱਡੇ ਮਿਸ਼ਨ ਦੀ ਘਟਨਾ ’ਤੇ ਆਧਾਰਿਤ ਹੈ। ਸ਼ਾਂਤਨੁ ਬਾਗਚੀ ਇਸ ਫ਼ਿਲਮ ਨੂੰ ਡਾਇਰੈਕਟ ਕਰਨਗੇ।  

Aarti dhillon

This news is Content Editor Aarti dhillon