ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਸਿੰਪਲ ਲੁੱਕ ''ਚ ਤਸਵੀਰਾਂ ਕੀਤੀਆਂ ਸਾਂਝੀਆਂ

Thursday, Jul 25, 2024 - 12:43 PM (IST)

ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਸਿੰਪਲ ਲੁੱਕ ''ਚ ਤਸਵੀਰਾਂ ਕੀਤੀਆਂ ਸਾਂਝੀਆਂ

ਜਲੰਧਰ (ਬਿਊਰੋ) : ਪਾਲੀਵੁੱਡ ਤੋਂ ਬਾਲੀਵੁੱਡ ਤੱਕ ਆਪਣੀ ਪਛਾਣ ਬਨਾਉਣ ਵਾਲੀ ਅਦਾਕਾਰਾ ਸ਼ਹਿਨਾਜ਼ ਗਿੱਲ ਅਕਸਰ ਆਪਣੇ ਕਿਊਟ ਤੇ ਚੁਲਬੁਲੇ ਅੰਦਾਜ਼ ਨਾਲ ਫੈਨਜ਼ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਆਪਣੇ ਪਹਿਲੇ ਵਿਦੇਸ਼ੀ ਟੂਰ ਅਮਰੀਕਾ ਗਈ ਹੈ, ਜਿਥੋ ਉਸ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

PunjabKesari

ਸ਼ਹਿਨਾਜ਼ ਨੇ ਇਹ ਤਸਵੀਰਾਂ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਸਿੰਪਲ ਤੇ ਸੋਬਰ ਲੁੱਕ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਸ਼ਹਿਨਾਜ਼ ਨੇ ਕੈਪਸ਼ਨ 'ਚ ਲਿਖਿਆ-Sandy toes, starry skies, and summer nights।

PunjabKesari

ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਮਾਡਲਿੰਗ ਤੋਂ ਕੀਤੀ ਸੀ।

PunjabKesari

ਇਸ ਮਗਰੋਂ ਉਸ ਨੇ ਮਿਊਜ਼ਿਕ ਵੀਡੀਓ ਤੇ ਕਈ ਗੀਤਾਂ 'ਚ ਕੰਮ ਕੀਤਾ। ਸ਼ਹਿਨਾਜ਼ ਇੱਕ ਚੰਗੀ ਅਦਾਕਾਰਾ ਤੇ ਗਾਇਕਾ ਹੈ। 'ਬਿੱਗ ਬੌਸ' ਸੀਜ਼ਨ 13 'ਚ ਆਉਣ ਮਗਰੋਂ ਸ਼ਹਿਨਾਜ਼ ਨੇ ਬਾਲੀਵੁੱਡ 'ਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। 

 


author

Priyanka

Content Editor

Related News