ਅਦਾਕਾਰਾ ਸ਼ਮਾ ਸਿਕੰਦਰ ਨੇ ਸਾਂਝੀਆਂ ਕੀਤੀਆਂ ਹੌਟ ਤਸਵੀਰਾਂ

Thursday, Aug 29, 2024 - 02:33 PM (IST)

ਮੁੰਬਈ- ਮਸ਼ਹੂਰ ਟੀਵੀ ਅਦਾਕਾਰਾ ਸ਼ਮਾ ਸਿਕੰਦਰ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਬੇਹੱਦ ਹੌਟ ਅਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸ਼ਮਾ ਪਰਫੈਕਟ ਬਾਡੀਫਿਟ ਗਾਊਨ 'ਚ ਨਜ਼ਰ ਆ ਰਹੀ ਹੈ। ਜਾਮਨੀ ਰੰਗ ਦਾ ਗਾਊਨ ਸ਼ਮਾ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।

PunjabKesari

ਸ਼ਮਾ ਨੇ ਹਲਕੇ ਮੇਕਅੱਪ ਨਾਲ ਆਪਣੇ ਵਾਲਾਂ ਨੂੰ ਖਾਸ ਅੰਦਾਜ਼ 'ਚ ਬੰਨ੍ਹਿਆ ਹੈ। ਉਸ ਨੇ ਕੈਮਰੇ ਦੇ ਸਾਹਮਣੇ ਕਈ ਕਾਤਿਲਾਨਾ ਪੋਜ਼ ਦਿੱਤੇ ਹਨ। ਸ਼ਮਾ ਦੀਆਂ ਇਨ੍ਹਾਂ ਤਸਵੀਰਾਂ ਨੇ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਦਿੱਤਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ।

PunjabKesari

ਸ਼ਮਾ ਸਿਕੰਦਰ ਹਮੇਸ਼ਾ ਹੀ ਆਪਣੀ ਬੋਲਡਨੈੱਸ ਲਈ ਜਾਣੀ ਜਾਂਦੀ ਹੈ। ਉਹ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੀ ਬੋਲਡਨੈੱਸ ਨੂੰ ਕਾਫੀ ਪਸੰਦ ਕਰਦੇ ਹਨ। ਸ਼ਮਾ ਦੀਆਂ ਇਨ੍ਹਾਂ ਤਸਵੀਰਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਕਿੰਨੀ ਖੂਬਸੂਰਤ ਅਤੇ ਸਟਾਈਲਿਸ਼ ਹੈ।


Priyanka

Content Editor

Related News