ਵੱਡੀ ਖਬਰ; ਅਦਾਕਾਰਾ ਸ਼ਿਲਪਾ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ

Thursday, Aug 14, 2025 - 11:27 AM (IST)

ਵੱਡੀ ਖਬਰ; ਅਦਾਕਾਰਾ ਸ਼ਿਲਪਾ ਦੀ ਕਾਰ ਨੂੰ ਬੱਸ ਨੇ ਮਾਰੀ ਟੱਕਰ

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ਿਰੋਡਕਰ ਦੀ ਕਾਰ ਬੁੱਧਵਾਰ ਨੂੰ ਮੁੰਬਈ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਵਿਚ ਨੁਕਸਾਨੀ ਗੱਡੀ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮੁੰਬਈ ਪੁਲਸ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਨ ਵਿੱਚ ਮਦਦ ਕੀਤੀ, ਪਰ ਬੱਸ ਕੰਪਨੀ ਨੂੰ ਜ਼ਿੰਮੇਵਾਰੀ ਨਾ ਲੈਣ ਲਈ ਨਿਸ਼ਾਨਾ ਬਣਾਇਆ।

ਇਹ ਵੀ ਪੜ੍ਹੋ: ਮੁਸ਼ਕਲ 'ਚ ਫਸੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ, 60 ਕਰੋੜ ਦੇ Fraud ਨਾਲ ਜੁੜਿਆ ਹੈ ਮਾਮਲਾ

PunjabKesari

ਸ਼ਿਰੋਡਕਰ ਦਾ ਦੋਸ਼ ਹੈ ਕਿ ਇੱਕ ਸਿਟੀਫ਼ਲੋ ਬੱਸ ਨੇ ਉਸਦੀ ਕਾਰ ਨੂੰ ਟੱਕਰ ਮਾਰੀ ਅਤੇ ਕੰਪਨੀ ਦੇ ਮੁੰਬਈ ਅਧਿਕਾਰੀਆਂ ਨੇ ਇਹ ਕਹਿ ਕੇ ਪਾਸਾ ਵੱਟ ਲਿਆ ਕਿ ਇਹ ਡਰਾਈਵਰ ਦੀ ਨਿੱਜੀ ਜ਼ਿੰਮੇਵਾਰੀ ਹੈ, ਨਾ ਕਿ ਕੰਪਨੀ ਦੀ। ਅਦਾਕਾਰਾ ਨੇ ਦੱਸਿਆ ਕਿ ਮੁੰਬਈ ਪੁਲਿਸ ਨੇ ਬਿਨਾ ਕਿਸੇ ਵੱਡੀ ਦਿੱਕਤ ਦੇ ਸ਼ਿਕਾਇਤ ਦਰਜ ਕਰ ਲਈ, ਪਰ ਬੱਸ ਕੰਪਨੀ ਲਗਾਤਾਰ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੋਂ ਪਿੱਛੇ ਹਟਦੀ ਰਹੀ। ਸ਼ਿਲਪਾ ਸ਼ਿਰੋਡਕਰ 80 ਅਤੇ 90 ਦੇ ਦਹਾਕੇ ਦੀਆਂ ਹਿੰਦੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਹਾਲ ਹੀ ਵਿੱਚ ਉਹ ਬਿਗ ਬੌਸ 18 ਵਿੱਚ ਨਜ਼ਰ ਆਈ ਸੀ।

PunjabKesari

ਇਹ ਵੀ ਪੜ੍ਹੋ: ਮੋਹਲੇਧਾਰ ਮੀਂਹ ਕਾਰਨ ਸਕੂਲਾਂ 'ਚ ਹੋ ਗਿਆ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News