ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ

Monday, Feb 27, 2023 - 02:56 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਦਾਕਾਰਾ ਸ਼ਿਲਪਾ ਸ਼ੈੱਟੀ

ਅੰਮ੍ਰਿਤਸਰ (ਸਰਬਜੀਤ) - ਪ੍ਰਸਿੱਧ ਫ਼ਿਲਮ ਅਦਾਕਾਰਾ ਸ਼ਿਲਪਾ ਸ਼ੈਟੀ ਅੱਜ ਅੰਮ੍ਰਿਤਸਰ 'ਚ ਹੋਣ ਵਾਲੇ ਸਮਾਰੋਹ ਦੌਰਾਨ ਗੁਰੂ ਨਗਰੀ ਪਹੁੰਚੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸ੍ਰੀ ਗੁਰੂ ਰਾਮਦਾਸ ਹਵਾਈਅਡੇ ਵਿਖੇ ਪਹੁੰਚਣ ਤੇ ਵੱਖ ਵੱਖ ਆਗੂਆਂ ਵੱਲੋਂ ਜਿਥੇ ਸਨਮਾਨ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਇਲਾਹੀ ਬਾਣੀ ਦਾ ਆਨੰਦ ਮਾਣਿਆ।

PunjabKesari

ਇਸ ਦੋਰਾਨ ਸ਼ਿਲਪਾ ਸ਼ੈੱਟੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਗੁਰੂ ਨਗਰੀ ਪਹੁੰਚਣ ਦਾ ਜਿਹੜਾ ਮੌਕਾ ਮਿਲਿਆ ਹੈ, ਉਹ ਉਸ ਨੂੰ ਕਦੇ ਵੀ ਨਹੀਂ ਭੁੱਲੇਗਾ।

PunjabKesari

ਉਨ੍ਹਾਂ ਕਿਹਾ ਹੈ ਕਿ ਰੂਹਾਨੀਅਤ ਦੇ ਇਸ ਕੇਂਦਰ ਵਿਖੇ ਪਹੁੰਚ ਕੇ ਮਨ ਨੂੰ ਬਹੁਤ ਜ਼ਿਆਦਾ ਸਕੂਨ ਮਿਲਦਾ ਹੈ।

PunjabKesari

ਦੱਸ ਦਈਏ ਕਿ ਇਸ ਦੌਰਾਨ ਸ਼ਿਲਪਾ ਸ਼ੈੱਟੀ ਨਾਲ ਰਾਜ ਕੁੰਦਰਾ ਵੀ ਨਜ਼ਰ ਆਏ ਸਨ।

PunjabKesari

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News