ਅਦਾਕਾਰਾ ਸ਼ਵੇਤਾ ਤਿਵਾਰੀ ਨੇ ਸਾੜ੍ਹੀ ''ਚ ਦਿੱਤੇ ਕਿੱਲਰ ਪੋਜ਼, ਦੇਖੋ ਤਸਵੀਰਾਂ
Sunday, Oct 20, 2024 - 02:15 PM (IST)

ਮੁੰਬਈ- ਮਸ਼ਹੂਰ ਟੀ.ਵੀ. ਅਦਾਕਾਰਾ ਸ਼ਵੇਤਾ ਤਿਵਾਰੀ ਨੇ ਹਾਲ ਹੀ 'ਚ ਆਪਣੇ ਖੂਬਸੂਰਤ ਲੁੱਕ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਸ਼ਵੇਤਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਸਾੜ੍ਹੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਸਾੜ੍ਹੀ ਦੇ ਨਾਲ, ਸ਼ਵੇਤਾ ਨੇ ਹਲਕੇ ਮੇਕਅੱਪ, ਖੁੱਲ੍ਹੇ ਵਾਲਾਂ ਅਤੇ ਸੋਨੇ ਦੇ ਹਾਰ ਅਤੇ ਕੰਨਾਂ 'ਚ ਵਾਲੀਆਂ ਪਾਈਆਂ ਹਨ ਜੋ ਉਸ ਦੀ ਦਿੱਖ ਨੂੰ ਹੋਰ ਵੀ ਆਕਰਸ਼ਕ ਬਣਾ ਰਹੀਆਂ ਹਨ। ਪ੍ਰਸ਼ੰਸਕ ਉਸ ਦੀ ਅਦਾਕਾਰੀ ਦੇ ਦੀਵਾਨੇ ਹੋ ਗਏ ਹਨ ਅਤੇ ਕੁਮੈਂਟ ਕਰਕੇ ਉਸ ਦੀ ਤਾਰੀਫ ਕਰ ਰਹੇ ਹਨ।
ਸ਼ਵੇਤਾ ਤਿਵਾਰੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਉਨ੍ਹਾਂ ਦੇ ਰਿਵਾਇਤੀ ਲੁੱਕ ਨੇ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।