ਅਦਾਕਾਰਾ ਸਿੰਮੀ ਚਾਹਲ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Wednesday, Jul 31, 2024 - 10:10 AM (IST)

ਵੈੱਬ ਡੈਸਕ- ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਐਕਟਿਵ ਰਹਿੰਦੀ ਹੈ। ਅਦਾਕਾਰਾ ਸਿੰਮੀ ਚਾਹਲ ਪੰਜਾਬੀ ਇੰਡਸਟਰੀ ਦੀ ਖੂਬਸੂਰਤ ਤੇ ਚੁਲਬੁਲੇ ਸੁਭਾਅ ਵਾਲੀ ਅਦਾਕਾਰਾ ਹੈ।ਹਾਲ ਹੀ 'ਚ ਸਾਂਝੀਆਂ ਕੀਤੀਆਂ ਤਸਵੀਰਾਂ 'ਚ ਅਦਾਕਾਰਾ ਕਿਸੇ ਕਾਸਮੈਟਿਕ ਸ਼ੋਅਰੂਮ 'ਚ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ  'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਿਊਟੀ ਪ੍ਰੋਡਕਟਸ ਨੂੰ ਨਿਹਾਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ  'ਮੈਨੂੰ ਵਾਂਗ ਸ਼ੁਦਾਈਆਂ ਝਾਕੇ ' । ਇਨ੍ਹਾਂ ਤਸਵੀਰਾਂ  'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

PunjabKesari

ਸਿੰਮੀ ਚਾਹਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।

PunjabKesari

ਉ੍ਹਨਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ  'ਰੱਬ ਦਾ ਰੇਡੀਓ ',  'ਜੀ ਵੇ ਸੋਹਣਿਆ ਜੀ ',  'ਚੱਲ ਮੇਰਾ ਪੁੱਤ ',  'ਭੱਜੋ ਵੀਰੋ ਵੇ ' ਸਣੇ ਕਈ ਹਿੱਟ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

PunjabKesari

ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਇੱਕ ਗੀਤ ਦੇ ਜ਼ਰੀਏ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ।ਜਲਦ ਹੀ ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟਸ  'ਚ ਨਜ਼ਰ ਆਉਣ ਵਾਲੀ ਹੈ।

PunjabKesari 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Priyanka

Content Editor

Related News