ਅਦਾਕਾਰਾ ਸੋਨਾਕਸ਼ੀ ਸਿਨ੍ਹਾ ਨਾਲ ਬਰਫੀਲੀਆਂ ਵਾਦੀਆਂ ''ਚ ਵੱਡਾ ਹਾਦਸਾ, ਵੀਡੀਓ ਵਾਇਰਲ ਫੈਨਜ਼ ਹੈਰਾਨ
Friday, Feb 07, 2025 - 11:18 AM (IST)
![ਅਦਾਕਾਰਾ ਸੋਨਾਕਸ਼ੀ ਸਿਨ੍ਹਾ ਨਾਲ ਬਰਫੀਲੀਆਂ ਵਾਦੀਆਂ ''ਚ ਵੱਡਾ ਹਾਦਸਾ, ਵੀਡੀਓ ਵਾਇਰਲ ਫੈਨਜ਼ ਹੈਰਾਨ](https://static.jagbani.com/multimedia/2025_2image_11_17_56586903519.jpg)
ਮੁੰਬਈ (ਬਿਊਰੋ) : ਅਦਾਕਾਰਾ ਸੋਨਾਕਸ਼ੀ ਸਿਨ੍ਹਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਨੂੰ ਵੇਖ ਕੇ ਫੈਨਜ਼ ਵੀ ਪਰੇਸ਼ਾਨ ਹੋ ਗਏ ਹਨ। ਦਰਅਸਲ, ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਮਹਿਲਾ ਬਰਫੀਲੀਆਂ ਵਾਦੀਆਂ ਦੇ ਉੱਚੇ ਪਹਾੜਾਂ 'ਚ ਘੁੰਮਦੀ ਅਤੇ ਸਕੇਟਿੰਗ ਕਰਦੀ ਨਜ਼ਰ ਆ ਰਹੀ ਹੈ। ਇਸੇ ਦੌਰਾਨ ਉਹ ਮਹਿਲਾ ਕਿਸੇ ਤਰੀਕੇ ਨਾਲ ਹੇਠਾਂ ਡਿੱਗ ਜਾਂਦੀ ਹੈ। ਵਾਇਰਲ ਵੀਡੀਓ 'ਚ ਦੱਸਿਆ ਜਾ ਰਿਹਾ ਇਹ ਮਹਿਲਾ ਕੋਈ ਹੋਰ ਨਹੀਂ ਸਗੋਂ ਸ਼ਤਰੂਘਨ ਸਿਨ੍ਹਾ ਦੀ ਧੀ ਸੋਨਾਕਸ਼ੀ ਸਿਨ੍ਹਾ ਹੈ। ਹੁਣ ਇਸ ਵੀਡੀਓ 'ਚ ਕਿੰਨੀ ਸੱਚਾਈ ਹੈ, ਇਹ ਤਾਂ ਸੋਨਾਕਸ਼ੀ ਜਾਂ ਉਸ ਦੀ ਟੀਮ ਹੀ ਦੱਸ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਆਫਰ ਹੋਣ ਮਗਰੋਂ ਨਿਖਰੀ ਮਹਾਕੁੰਭ ਦੀ ਮੋਨਾਲੀਸਾ, Dance Move ਵੇਖ ਲੋਕਾਂ ਦੀਆਂ ਖੁੱਲ੍ਹੀਆਂ ਅੱਖਾਂ
ਦੱਸ ਦਈਏ ਕਿ ਸੋਨਾਕਸ਼ੀ ਨੇ ਆਪਣੀ ਫ਼ਿਲਮ 'ਡਬਲ ਐਕਸਐੱਲ' ਲਈ 15 ਕਿਲੋ ਭਾਰ ਵਧਾਇਆ ਸੀ ਪਰ ਕੀ ਤੁਸੀਂ ਜਾਣਦੇ ਹੋ ਕਿ ਸੋਨਾਕਸ਼ੀ ਨੇ ਜਿਸ 'ਡਬਲ ਐਕਸਐੱਲ' ਲਈ 15 ਕਿਲੋ ਭਾਰ ਵਧਾਇਆ ਸੀ, ਉਸੇ ਹੀ ਸੋਨਾਕਸ਼ੀ ਨੇ ਵੀ ਫ਼ਿਲਮੀ ਦੁਨੀਆ 'ਚ ਕਦਮ ਰੱਖਣ ਲਈ 30 ਕਿਲੋ ਵਜ਼ਨ ਘਟਾਇਆ ਵੀ ਸੀ। ਜੀ ਹਾਂ, ਸਲਮਾਨ ਖ਼ਾਨ ਦੀ ਫ਼ਿਲਮ 'ਦਬੰਗ' 'ਚ ਐਂਟਰੀ ਤੋਂ ਪਹਿਲਾਂ ਸੋਨਾਕਸ਼ੀ ਨੇ ਆਪਣੀ ਫਿਟਨੈੱਸ 'ਤੇ ਕਾਫ਼ੀ ਮਿਹਨਤ ਕੀਤੀ ਸੀ। ਫ਼ਿਲਮੀ ਦੁਨੀਆ 'ਚ ਕਦਮ ਰੱਖਣ ਤੋਂ ਪਹਿਲਾਂ ਸੋਨਾਕਸ਼ੀ ਦਾ ਭਾਰ 95 ਕਿਲੋ ਸੀ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰਾ ਨੋਰਾ ਫਤੇਹੀ ਦੀ ਬੰਜੀ ਜੰਪਿੰਗ ਦੌਰਾਨ ਹੋਈ ਮੌਤ? ਵਾਇਰਲ ਖ਼ਬਰ ਦਾ ਜਾਣੋ ਪੂਰਾ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e