ਅਦਾਕਾਰਾ ਸੋਨੀਆ ਮਾਨ ਪਹੁੰਚੀ ਪਾਕਿਸਤਾਨ, ਲਾਹੌਰ 'ਚ ਇੰਝ ਮਨਾਇਆ ਬਰਥਡੇ

Thursday, Sep 12, 2024 - 03:21 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰਾ ਤੇ ਮਾਡਲ ਸੋਨੀਆ ਮਾਨ ਪਾਕਿਸਤਾਨ ਪੁੱਜੀ ਹੈ, ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਸੋਨੀਆ ਮਾਨ ਨਾਸਿਰ ਢਿੱਲੋਂ ਨਾਲ ਨਜ਼ਰ ਆ ਰਹੀ ਹੈ। ਇਸ ਨਾਲ ਹੀ ਅਦਾਕਾਰਾ ਨੇ ਆਪਣਾ ਜਨਮਦਿਨ ਵੀ ਲਾਹੌਰ ‘ਚ ਮਨਾਇਆ, ਜਿਸ ਦੇ ਕਈ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੋਨੀਆ ਮਾਨ ਆਪਣਾ ਜਨਮ ਦਿਨ ਸੈਲੀਬ੍ਰੇਟ ਕਰਦੀ ਹੋਈ ਦਿਖਾਈ ਦੇ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਅਦਾਕਾਰਾ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ, ਜਾਣੋ ਪੂਰਾ ਮਾਮਲਾ

ਸੋਨੀਆ ਮਾਨ ਅਕਸਰ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕਰਦੀ ਹੈ। ਕਿਸਾਨ ਅੰਦੋਲਨ ਦੇ ਦੌਰਾਨ ਵੀ ਅਦਾਕਾਰਾ ਨੇ ਵਧ ਚੜ੍ਹ ਕੇ ਭਾਗ ਲਿਆ ਸੀ। 

ਇਹ ਖ਼ਬਰ ਵੀ ਪੜ੍ਹੋ ਨਮ ਅੱਖਾਂ ਨਾਲ ਪਿਤਾ ਦੇ ਘਰ ਪੁੱਜੀ ਮਲਾਇਕਾ ਅਰੋੜਾ, ਸਾਹਮਣੇ ਆਈ ਵੀਡੀਓ

ਸੋਨੀਆ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਮਾਡਲ ਕਈ ਗੀਤਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਈ ਫ਼ਿਲਮਾਂ ‘ਚ ਉਹ ਅਦਾਕਾਰੀ ਵੀ ਕਰ ਚੁੱਕੇ ਹਨ। ਉਨ੍ਹਾਂ ਨੇ ਬਾਲੀਵੁੱਡ ਗਾਇਕ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ‘ਹੈਪੀ ਹਾਰਡੀ ਐਂਡ ਹੀਰ’ ‘ਚ ਕੰਮ ਕੀਤਾ ਹੈ। ਇਹ ਫ਼ਿਲਮ ਸਾਲ 2020 ‘ਚ ਆਈ ਸੀ। ਇਸ ਤੋਂ ਇਲਾਵਾ ਉਹ ਬਤੌਰ ਮਾਡਲ ਹਰਭਜਨ ਮਾਨ ਦੇ ਨਾਲ ਕਈ ਗੀਤਾਂ ‘ਚ ਕੰਮ ਕਰ ਚੁੱਕੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News