ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੋਨੀਆ ਮਾਨ

11/07/2020 10:37:40 AM

ਜਲੰਧਰ (ਬਿਊਰੋ) - ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸ਼ਬਦ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸੋਨੀਆ ਮਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ।


ਸੋਨੀਆ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਿੱਛੇ ਜਿਹੇ ਉਨ੍ਹਾਂ ਦੀ ਫ਼ਿਲਮ 'ਹੈਪੀ ਹਾਰਡੀ ਐਂਡ ਹੀਰ' ਆਈ ਸੀ। ਇਸ ਫ਼ਿਲਮ 'ਚ ਉਹ ਬਾਲੀਵੁੱਡ ਅਦਾਕਾਰ ਹਿਮੇਸ਼ ਰੇਸ਼ਮੀਆ ਨਾਲ ਨਜ਼ਰ ਆਏ ਸਨ। ਇਸ ਫ਼ਿਲਮ ਨੂੰ ਬਾਕਸ ਆਫ਼ਿਸ 'ਤੇ ਮਿਲਦਾ-ਜੁਲਦਾ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਗੀਤਾਂ 'ਚ ਵੀ ਵਿਖਾਈ ਦੇ ਚੁੱਕੇ ਹਨ। ਜਲਦ ਹੀ ਉਹ ਹੋਰ ਵੀ ਕਈ ਗੀਤਾਂ 'ਚ ਨਜ਼ਰ ਆਉਣਗੇ।


ਦੱਸਣਯੋਗ ਹੈ ਕਿ ਇੰਨੀਂ ਦਿਨੀਂ ਸੋਨੀਆ ਮਾਨ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ 'ਚ ਕੀਤੇ ਜਾ ਰਹੇ ਧਰਨੇ 'ਚ ਸ਼ਾਮਲ ਹੋ ਰਹੀ ਹੈ। ਇਸ ਦੌਰਾਨ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਉਹ ਗਾਇਕ ਪੰਜਾਬੀ ਗਾਇਕ ਮਹਿਤਾਬ ਵਿਰਕ ਮਾਨ ਲੰਗਰ ਛੱਕਦੇ ਨਜ਼ਰ ਆ ਰਹੇ ਸਨ। 

 
 
 
 
 
View this post on Instagram
 
 
 
 
 
 
 
 
 

Dhan Dhan Ramdas Gur Jin Siriya Tine Sawariya 🙏🏻 #waheguru #goldentemple #positivity #positivevibes #soniamann #divine #divineguidance #purity

A post shared by Sonia Mann (@soniamann01) on Nov 5, 2020 at 10:09pm PST


ਸੋਨੀਆ ਮਾਨ ਅੰਮ੍ਰਿਤਸਰ ਦੀ ਜੰਮਪਲ ਹਨ ਅਤੇ ਉਨ੍ਹਾਂ ਨੇ ਹੁਣ ਤੱਕ ਬਤੌਰ ਮਾਡਲ ਕਈ ਪੰਜਾਬੀ ਗੀਤਾਂ 'ਚ ਕੰਮ ਕੀਤਾ ਹੈ। ਐਂਟਰਟੇਨਮੈਂਟ ਇੰਡਸਟਰੀ 'ਚ ਉਨ੍ਹਾਂ ਦਾ ਕੋਈ ਜਾਣਕਾਰ ਹੀ ਉਨ੍ਹਾਂ ਨੂੰ ਲੈ ਕੇ ਆਇਆ ਸੀ।
 

 
 
 
 
 
View this post on Instagram
 
 
 
 
 
 
 
 
 

Kisan Union zindabad #kisan #kisanunion #punjab #farmer #life #food #haryana #support #positivevibes #soniamann

A post shared by Sonia Mann (@soniamann01) on Nov 6, 2020 at 7:46pm PST

sunita

This news is Content Editor sunita