ਜੈਪੁਰ ''ਚ ਹੋਏ ਵਿਵਾਦ ਤੋਂ ਬਾਅਦ ਅਦਾਕਾਰਾ ਤ੍ਰਿਪਤੀ ਡਿਮਰੀ ਨੇ ਦਿੱਤਾ ਬਿਆਨ
Wednesday, Oct 02, 2024 - 04:53 PM (IST)
ਮੁੰਬਈ- ਬਾਲੀਵੁੱਡ ਅਦਾਕਾਰਾ ਤ੍ਰਿਪਤੀ ਡਿਮਰੀ ਨੇ ਅੱਜ ਯਾਨੀ 2 ਅਕਤੂਬਰ ਨੂੰ ਜੈਪੁਰ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ 'ਚ ਸ਼ਾਮਲ ਨਾ ਹੋਣ 'ਤੇ ਸਪੱਸ਼ਟੀਕਰਨ ਦਿੱਤਾ ਹੈ। ਤ੍ਰਿਪਤੀ ਡਿਮਰੀ ਦੀ ਟੀਮ ਨੇ ਬੁੱਧਵਾਰ ਨੂੰ ਅਦਾਕਾਰਾ ਵੱਲੋਂ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ, ਜਿਸ 'ਚ ਅਦਾਕਾਰਾ ਨੇ ਜੈਪੁਰ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ 'ਚ ਸ਼ਾਮਲ ਨਾ ਹੋਣ ਤੋਂ ਇਨਕਾਰ ਕੀਤਾ ਹੈ।
ਬੁੱਧਵਾਰ, 2 ਅਕਤੂਬਰ ਨੂੰ, ਤ੍ਰਿਪਤੀ ਡਿਮਰੀ ਦੀ ਟੀਮ ਨੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ, ਜਿਸ 'ਚ ਲਿਖਿਆ ਹੈ, 'ਆਪਣੀ ਫਿਲਮ 'ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ' ਲਈ ਚੱਲ ਰਹੀ ਪ੍ਰਚਾਰ ਮੁਹਿੰਮ ਦੌਰਾਨ, ਤ੍ਰਿਪਤੀ ਡਿਮਰੀ ਨੇ ਆਪਣੀ ਪੇਸ਼ੇਵਰ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਨਿਭਾਇਆ ਹੈ। ਅਦਾਕਾਰਾ ਨੇ ਫਿਲਮ ਨਾਲ ਸਬੰਧਤ ਸਾਰੇ ਨਿਰਧਾਰਤ ਪ੍ਰੋਗਰਾਮਾਂ ਅਤੇ ਸੈਸ਼ਨਾਂ 'ਚ ਹਿੱਸਾ ਲਿਆ ਹੈ।ਅੱਗੇ ਲਿਖਿਆ ਹੈ, 'ਦੱਸਣਯੋਗ ਹੈ ਕਿ ਉਨ੍ਹਾਂ ਨੇ ਆਪਣੀ ਫਿਲਮ ਦੀ ਪ੍ਰਮੋਸ਼ਨਲ ਡਿਊਟੀ ਤੋਂ ਇਲਾਵਾ ਕਿਸੇ ਵੀ ਨਿੱਜੀ ਦਿੱਖ ਜਾਂ ਪ੍ਰੋਗਰਾਮ 'ਚ ਹਿੱਸਾ ਨਹੀਂ ਲਿਆ ਹੈ ਅਤੇ ਨਾ ਹੀ ਇਸ ਲਈ ਕੋਈ ਪ੍ਰਤੀਬੱਧਤਾ ਪ੍ਰਗਟਾਈ ਹੈ। ਇਹ ਸਪੱਸ਼ਟ ਕਰਨਾ ਜ਼ਰੂਰੀ ਹੈ ਕਿ ਅਜਿਹੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਕੋਈ ਵਾਧੂ ਫੀਸ ਜਾਂ ਭੁਗਤਾਨ ਨਹੀਂ ਲਿਆ ਗਿਆ ਸੀ।
ਕੀ ਹੈ ਮਾਮਲਾ?
ਮੰਗਲਵਾਰ ਨੂੰ ਖਬਰ ਆਈ ਕਿ ਤ੍ਰਿਪਤੀ ਡਿਮਰੀ ਜੈਪੁਰ ਆਯੋਜਿਤ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ 'ਚ ਸ਼ਾਮਲ ਹੋਣ ਵਾਲੀ ਸੀ ਪਰ ਤ੍ਰਿਪਤੀ ਪ੍ਰੋਗਰਾਮ 'ਚ ਨਹੀਂ ਪਹੁੰਚੀ। ਇਸ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਵਾਲੀ ਇੱਕ ਮਹਿਲਾ ਉਦਯੋਗਪਤੀ ਨੇ ਦਾਅਵਾ ਕੀਤਾ ਕਿ ਇਸ ਵਿਸ਼ੇਸ਼ ਸਮਾਗਮ ਲਈ ਇੱਕ ਅਦਾਕਾਰ ਨਾਲ 5 ਲੱਖ ਰੁਪਏ 'ਚ ਸੌਦਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਟੀਮ ਅਦਾਕਾਰਾ ਦੇ ਖਿਲਾਫ ਮਾਮਲਾ ਦਰਜ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੈਪੁਰ ਨੂੰ ਉਨ੍ਹਾਂ ਦਾ ਅਤੇ ਉਨ੍ਹਾਂ ਦੀ ਫਿਲਮ ਦਾ ਬਾਈਕਾਟ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਇਸ ਤਰ੍ਹਾਂ ਉਨ੍ਹਾਂ ਨਾਲ ਧੋਖਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।