‘ਆਦਿਪੁਰਸ਼’ ਨੂੰ ਲੈ ਕੇ ਵੱਡੀ ਖ਼ਬਰ, ਫ਼ਿਲਮ ਦੀ ਰਿਲੀਜ਼ ਡੇਟ ਹੋਈ ਮੁਲਤਵੀ! ਕੀ ਫਲਾਪ ਹੋਣ ਦਾ ਤਾਂ ਨਹੀਂ ਡਾਰ?

Monday, Oct 31, 2022 - 11:02 AM (IST)

‘ਆਦਿਪੁਰਸ਼’ ਨੂੰ ਲੈ ਕੇ ਵੱਡੀ ਖ਼ਬਰ, ਫ਼ਿਲਮ ਦੀ ਰਿਲੀਜ਼ ਡੇਟ ਹੋਈ ਮੁਲਤਵੀ! ਕੀ ਫਲਾਪ ਹੋਣ ਦਾ ਤਾਂ ਨਹੀਂ ਡਾਰ?

ਮੁੰਬਈ (ਬਿਊਰੋ)– ‘ਆਦਿਪੁਰਸ਼’ ਫ਼ਿਲਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਬੀਤੇ ਦਿਨ ਤੋਂ ਸੋਸ਼ਲ ਮੀਡੀਆ ’ਤੇ ਇਹ ਅਫਵਾਹ ਉੱਡ ਰਹੀ ਹੈ ਕਿ ‘ਆਦਿਪੁਰਸ਼’ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਹ ਫ਼ਿਲਮ 12 ਜਨਵਰੀ, 2023 ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਖ਼ਬਰਾਂ ਹਨ ਕਿ ਫ਼ਿਲਮ ਨੂੰ 2023 ਦੀਆਂ ਗਰਮੀਆਂ ’ਚ ਰਿਲੀਜ਼ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਆਮਿਰ ਖ਼ਾਨ ਦੀ ਮਾਂ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ 'ਚ ਕਰਵਾਇਆ ਦਾਖ਼ਲ

ਫ਼ਿਲਮ ਸਮੀਖਿਅਕ ਤਰਣ ਆਦਰਸ਼ ਨੇ ਵੀ ਬੀਤੇ ਦਿਨੀਂ ਇਕ ਟਵੀਟ ਕੀਤਾ ਹੈ, ਜਿਸ ’ਚ ਉਹ ਲਿਖਦੇ ਹਨ, ‘‘ਇਕ ਵੱਡੀ ਫ਼ਿਲਮ ਮੁਲਤਵੀ ਕਰ ਦਿੱਤੀ ਗਈ ਹੈ। ਮੇਕਰਜ਼ ਵਲੋਂ ਇਸ ਦੀ ਪੁਸ਼ਟੀ ਦੀ ਉਡੀਕ ਕਰ ਰਿਹਾ ਹਾਂ।’’

ਹਾਲਾਂਕਿ ਤਰਣ ਆਦਰਸ਼ ਨੇ ਫ਼ਿਲਮ ਦਾ ਨਾਂ ਤਾਂ ਨਹੀਂ ਦੱਸਿਆ ਪਰ ਇਸ ਨੂੰ ‘ਆਦਿਪੁਰਸ਼’ ਹੀ ਦੱਸਿਆ ਜਾ ਰਿਹਾ ਹੈ।

PunjabKesari

ਦੱਸ ਦੇਈਏ ਕਿ ‘ਆਦਿਪੁਰਸ਼’ ਆਪਣੇ ਟੀਜ਼ਰ ਰਿਲੀਜ਼ ਤੋਂ ਬਾਅਦ ਲਗਾਤਾਰ ਲੋਕਾਂ ਦੇ ਨਿਸ਼ਾਨੇ ’ਤੇ ਹੈ। ਫ਼ਿਲਮ ’ਚ ਬੇਹੱਦ ਖ਼ਰਾਬ ਵੀ. ਐੱਫ. ਐਕਸ. ਦੇਖਣ ਤੋਂ ਬਾਅਦ ਲੋਕ ਤਾਂ ਇਸ ਫ਼ਿਲਮ ਦਾ ਬਾਈਕਾਟ ਤਕ ਕਰਨ ਦੀ ਮੰਗ ਕਰ ਰਹੇ ਹਨ।

PunjabKesari

ਫ਼ਿਲਮ ’ਚ ਪ੍ਰਭਾਸ, ਸੈਫ ਅਲੀ ਖ਼ਾਨ, ਕ੍ਰਿਤੀ ਸੈਨਨ ਤੇ ਸੰਨੀ ਸਿੰਘ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਸ ਨੂੰ ਓਮ ਰਾਓਤ ਵਲੋਂ ਡਾਇਰੈਕਟ ਕੀਤਾ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News