ਵਿਵਾਦਾਂ ਵਿਚਾਲੇ ਅਫਸਾਨਾ ਖ਼ਾਨ ਤੇ ਸਾਜ਼ ਬਣੇ ਲਾੜਾ-ਲਾੜੀ, ਤਸਵੀਰ ਹੋਈ ਵਾਇਰਲ

01/19/2022 10:18:20 AM

ਜਲੰਧਰ (ਬਿਊਰੋ) - ਇੰਨ੍ਹੀਂ ਦਿਨੀਂ ਪੰਜਾਬੀ ਮਿਊਜ਼ਿਕ ਜਗਤ ਦੀ ਦਿੱਗਜ ਗਾਇਕਾ ਅਫਸਾਨਾ ਖ਼ਾਨ ਤੇ ਸਾਜ਼ ਦਾ ਵਿਆਹ ਸੋਸ਼ਲ ਮੀਡੀਆ 'ਤੇ ਖ਼ੂਬ ਸੁਰਖੀਆਂ ਬਟੋਰ ਰਿਹਾ ਹੈ। ਉਨ੍ਹਾਂ ਨੇ ਕੁਝ ਸਮੇਂ ਪਹਿਲਾਂ ਹੀ ਆਪਣੇ ਪ੍ਰੀ-ਵੈਡਿੰਗ ਗੀਤ 'ਲੱਖ-ਲੱਖ ਵਧਾਈਆਂ' ਦੀ ਪਹਿਲੀ ਝਲਕ ਸ਼ੇਅਰ ਕੀਤੀ ਸੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਗਿਆ। ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ''ਤਿਆਰ ਹੋ ਜੋ ਸਾਡੀ ਅਗਲੀ ਪੇਸ਼ਕਸ਼ ਲਈ! ਬਹੁਤ ਸ਼ਪੈਸ਼ਲ ਹੈ ਇਹ ਗੀਤ- wedding song of #Afsaajz।'' ਨਾਲ ਹੀ ਉਨ੍ਹਾਂ ਨੇ ਹਾਰਟ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। 

PunjabKesari

ਦੱਸ ਦਈਏ ਕਿ ਇਸ ਤੋਂ ਇਲਾਵਾ ਅਫਸਾਨਾ ਖ਼ਾਨ ਨੇ ਦੱਸਿਆ ਹੈ ਇਹ ਗੀਤ ਆਉਣ ਵਾਲੀ 21 ਜਨਵਰੀ ਨੂੰ Salim Sulaiman YouTube 'ਤੇ ਰਿਲੀਜ਼ ਹੋਵੇਗਾ। ਜੇ ਗੱਲ ਕਰੀਏ ਪੋਸਟਰ ਦੀ ਤਾਂ ਉਹ ਬਹੁਤ ਹੀ ਖ਼ਾਸ ਹੈ। ਅਫਸਾਨਾ ਖ਼ਾਨ ਜੋ ਕਿ ਦੁਲਹਣ ਵਾਂਗ ਸੱਜੀ ਹੋਈ ਨਜ਼ਰ ਆ ਰਹੀ ਹੈ ਤੇ ਉਨ੍ਹਾਂ ਦਾ ਮੰਗੇਤਰ ਸਾਜ਼ ਵੀ ਲਾੜਾ ਬਣਿਆ ਹੋਇਆ ਨਜ਼ਰ ਆ ਰਿਹਾ ਹੈ। ਇਹ ਪੋਸਟਰ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। 'ਲੱਖ-ਲੱਖ ਵਧਾਈਆਂ' ਗੀਤ ਦੀ ਤਾਂ ਇਸ ਨੂੰ ਅਫਸਾਨਾ ਖ਼ਾਨ ਅਤੇ ਸਾਜ਼ ਮਿਲਕੇ ਗਾਉਂਦੇ ਹੋਏ ਨਜ਼ਰ ਆਉਣਗੇ। ਇਸ ਗੀਤ ਦੇ ਬੋਲ Shrradha Pandit ਨੇ ਆਪਣੀ ਕਲਮ ਨਾਲ ਸ਼ਿੰਗਾਰੇ ਹਨ, ਜਿਸ ਦੀਆਂ ਸੰਗੀਤ ਧੁੰਨਾਂ ਨੂੰ ਬਾਲੀਵੁੱਡ ਦੇ ਦਿੱਗਜ਼ ਮਿਊਜ਼ਿਕ ਕੰਪੋਜ਼ਰ ਤੇ ਡਾਇਰੈਕਟਰ ਸਲੀਮ ਮਰਚੈਂਟ ਨੇ ਆਪਣੇ ਮਿਊਜ਼ਿਕ ਨਾਲ ਸਜਾਇਆ ਹੈ। ਇਸ ਗੀਤ ਦਾ ਵੀਡੀਓ ਏ. ਪੀ. ਗਗਨ ਗਿੱਲ ਵੱਲੋਂ ਡਾਇਰੈਕਟ ਕੀਤਾ ਗਿਆ ਹੈ। ਅਫਸਾਨਾ ਖ਼ਾਨ ਤੇ ਸਾਜ਼ ਦੇ ਪ੍ਰਸ਼ੰਸਕ ਇਸ ਗੀਤ ਨੂੰ ਲੈ ਕੇ ਕਾਫ਼ੀ ਉਤਸੁਕ ਹਨ।

ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੀ ਮਸ਼ਹੂਰ ਗਾਇਕਾ ਹਨ, ਜਿਸ ਨੇ ਕਈ ਸੁਪਰ ਹਿੱਟ ਗੀਤ ਜਿਵੇਂ 'ਧੱਕਾ', 'ਮੁੰਡੇ ਚੰਡੀਗੜ੍ਹ ਸ਼ਹਿਰ ਦੇ', 'ਤਿੱਤਲੀਆਂ', 'ਬਾਜ਼ਾਰ' ਤੋਂ ਇਲਾਵਾ ਕਈ ਹੋਰ ਗੀਤ ਹਨ। ਪਿਛਲੇ ਸਾਲ ਉਹ 'ਬਿੱਗ ਬੌਸ' ਸੀਜ਼ਨ 15 'ਚ ਵੀ ਨਜ਼ਰ ਆਈ ਸੀ। 


ਦੱਸਣਯੋਗ ਹੈ ਕਿ ਅਫਸਾਨਾ ਖ਼ਾਨ ਦਾ ਮੰਗੇਤਰ ਤੇ ਗਾਇਕ ਸਾਜ਼ ਇਨ੍ਹੀਂ ਦਿਨੀਂ ਵਿਵਾਦਾਂ 'ਚ ਘਿਰਿਆ ਹੋਇਆ ਹੈ। ਸਾਜ਼ 'ਤੇ ਛੱਤੀਸਗੜ੍ਹ ਦੀ ਇਕ ਮਹਿਲਾ ਨੇ ਉਸ ਦੀ ਪਹਿਲੀ ਪਤਨੀ ਹੋਣ ਦਾ ਇਲਜ਼ਾਮ ਲਗਾਇਆ ਹੈ। ਨਾਲ ਇਹ ਵੀ ਕਿਹਾ ਕਿ ਸਾਜ਼ ਨੇ ਧੋਖੇ ਨਾਲ ਉਸ ਨੂੰ ਤਲਾਕ ਦਿੱਤਾ ਹੈ। ਇਸ ਸਭ ਵਿਚਾਲੇ ਸਾਜ਼ ਦੇ ਪਹਿਲੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਹ ਵੀ ਸਾਹਮਣੇ ਆਇਆ ਕਿ ਪਹਿਲੀ ਪਤਨੀ ਤੋਂ ਸਾਜ਼ ਦੇ ਇਕ ਧੀ ਵੀ ਹੈ। ਅਨੂੰਗ੍ਰਿਹ ਰੰਜਨ ਉਰਫ ਅਨੂੰ ਸ਼ਰਮਾ ਨਾਂ ਦੀ ਮਹਿਲਾ ਦਾ ਦੋਸ਼ ਹੈ ਕਿ ਸਾਜ਼ ਨੇ ਉਸ ਨੂੰ ਧੋਖੇ ਨਾਲ ਤਲਾਕ ਦੇ ਕੇ 7 ਸਾਲ ਪੁਰਾਣਾ ਵਿਆਹ ਤੋੜਿਆ ਹੈ। ਇਸ ਵਿਵਾਦ 'ਤੇ ਸਾਜ਼ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸਾਜ਼ ਨੇ ਇੰਸਟਾਗ੍ਰਾਮ ਸਟੋਰੀਜ਼ 'ਚ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ 'ਚ ਸਿੱਧੂ ਮੂਸੇ ਵਾਲਾ ਦਾ ਗੀਤ ‘295’ ਸੁਣਾਈ ਦੇ ਰਿਹਾ ਹੈ। ਵੀਡੀਓ ਦੇ ਨਾਲ ਸਾਜ਼ ਨੇ ਲਿਖਿਆ ਹੈ, 'ਮੁਸੀਬਤ ਤਾਂ ਮਰਦਾਂ 'ਤੇ ਪੈਂਦੀ ਰਹਿੰਦੀ ਹੈ।''
ਦੱਸ ਦਈਏ ਅਫਸਾਨਾ ਖ਼ਾਨ ਤੇ ਸਾਜ਼ ਇਸ ਸਾਲ ਜਨਵਰੀ ਦੇ ਅਖੀਰ ਜਾਂ ਫਿਰ ਫਰਵਰੀ ਮਹੀਨੇ 'ਚ ਵਿਆਹ ਦੇ ਬੰਧਨ 'ਚ ਬੱਝ ਸਕਦੇ ਹਨ। ਦੋਵਾਂ ਦੀ ਮੰਗਣੀ ਪਿਛਲੇ ਸਾਲ ਹੋਈ ਸੀ। ਸਾਜ਼ ਵੀ ਪੰਜਾਬੀ ਗਾਇਕ ਹਨ। 


sunita

Content Editor

Related News