ਬਾਲੀਵੁੱਡ ’ਚ ਧੁੰਮਾਂ ਪਾਏਗੀ ਅਫਸਾਨਾ ਖ਼ਾਨ, ਰਫਤਾਰ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
Wednesday, Jul 07, 2021 - 02:47 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕਾ ਅਫਸਾਨਾ ਖ਼ਾਨ ਆਪਣੇ ਗੀਤਾਂ ਕਾਰਨ ਹਮੇਸ਼ਾ ਚਰਚਾ ’ਚ ਰਹਿੰਦੀ ਹੈ। ਦਮਦਾਰ ਆਵਾਜ਼ ਨਾਲ ਸਭ ਦਾ ਦਿਲ ਜਿੱਤਣ ਵਾਲੀ ਅਫਸਾਨਾ ਖ਼ਾਨ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ।
ਅਫਸਾਨਾ ਖ਼ਾਨ ਨੇ ਹਾਲ ਹੀ ’ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਹ ਆਪਣੇ ਬਾਲੀਵੁੱਡ ਪ੍ਰਾਜੈਕਟ ਨੂੰ ਲੈ ਕੇ ਉਤਸ਼ਾਹਿਤ ਨਜ਼ਰ ਆ ਰਹੀ ਹੈ। ਅਸਲ ’ਚ ਅਫਸਾਨਾ ਖ਼ਾਨ ਨੇ ਜੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ’ਚ ਉਹ ਮਸ਼ਹੂਰ ਰੈਪਰ ਰਫਤਾਰ ਤੇ ਮਿਊਜ਼ਿਕ ਡਾਇਰੈਕਟਰ ਸਲੀਮ-ਸੁਲੇਮਾਨ ਨਾਲ ਨਜ਼ਰ ਆ ਰਹੀ ਹੈ।
ਅਫਸਾਨਾ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘ਲੈਜੰਡ ਸਰ ਸਲੀਮ ਸੁਲੇਮਾਨ ਤੇ ਰਫਤਾਰ ਭਰਾ। ਬਾਲੀਵੁੱਡ ਕੋਲੈਬੋਰੇਸ਼ਨ ਬਹੁਤ ਜਲਦ।’
ਦੱਸ ਦੇਈਏ ਕਿ ਅਫਸਾਨਾ ਖ਼ਾਨ ਦੇ ਆਗਾਮੀ ਗੀਤ ‘ਤੇਰੇ ਲਾਰੇ’ ਦਾ ਟੀਜ਼ਰ ਵੀ ਰਿਲੀਜ਼ ਹੋ ਚੁੱਕਾ ਹੈ। ਅਫਸਾਨਾ ਦੇ ਇਸ ਗੀਤ ’ਚ ਅੰਮ੍ਰਿਤ ਮਾਨ ਤੇ ਵਾਮਿਕਾ ਗਾਬੀ ਫੀਚਰ ਕਰ ਰਹੇ ਹਨ। ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।