ਅਫਸਾਨਾ ਖ਼ਾਨ ਨੇ ਕੀਤਾ ਕੰਜਕ ਪੂਜਨ, ਦੇਖੋ ਤਸਵੀਰਾਂ

Friday, Oct 11, 2024 - 04:16 PM (IST)

ਜਲੰਧਰ- ਅੱਜ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਗਾਇਕਾ ਅਫਸਾਨਾ ਖ਼ਾਨ ਨੇ ਕੰਜਕ ਪੂਜਨ ਕੀਤਾ । ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦੇ ਘਰ ਕੰਨਿਆਵਾਂ ਕੰਜਕ ਪੂਜਨ ਲਈ ਪੁੱਜੀਆਂ ਹਨ।

PunjabKesari

ਗਾਇਕਾ ਤੇ ਉਸ ਦਾ ਪਤੀ ਕੰਜਕ ਪੂਜਨ ਕਰ ਰਹੇ ਹਨ । ਦੱਸ ਦਈਏ ਕਿ ਨਰਾਤਿਆਂ ਦੇ ਨੌ ਦਿਨ ਮਾਂ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਮਾਂ ਦੇ ਇਨ੍ਹਾਂ ਰੂਪਾਂ ਦੀ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ।

PunjabKesari

ਗਾਇਕਾ ਦੇ ਕੰਮ ਦੀ ਗੱਲ ਕਰੀਏ ਤਾਂ ਉਸ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਨੇ ਪਾਲੀਵੁੱਡ 'ਚ ਵੱਖਰੀ ਪਛਾਣ ਬਣਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


Priyanka

Content Editor

Related News