ਗੁਰਦਾਸ ਮਾਨ ਦੇ ਦਾਦਾ ਬਣਨ 'ਤੇ ਅਫਸਾਨਾ ਖ਼ਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ, ਕਿਹਾ- ਹੁਣ ਤੁਸੀਂ ਦਾਦੂ ਬਣ ਗਏ
02/25/2023 4:39:52 PM

ਜਲੰਧਰ (ਬਿਊਰੋ) : ਪੰਜਾਬੀ ਗਾਇਕ ਗੁਰਦਾਸ ਮਾਨ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਨੂੰਹ ਸਿਮਰਨ ਕੌਰ ਮੁੰਡੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਤੋਂ ਬਾਅਦ ਗਾਇਕ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹੀ ਗੁਰਦਾਸ ਮਾਨ ਨੂੰ ਵਧਾਈਆਂ ਦਾ ਤਾਂਤਾ ਲੱਗਾ ਹੋਇਆ ਹੈ। ਹਾਲ ਹੀ 'ਚ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਨੇ ਗੁਰਦਾਸ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗੁਰਦਾਸ ਮਾਨ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।
ਇਨ੍ਹਾਂ ਤਸਵੀਰਾਂ 'ਚ ਅਫਸਾਨਾ ਤੇ ਨਾਲ ਉਸ ਦਾ ਪਤੀ ਸਾਜ਼ ਤੇ ਬਾਲੀਵੁੱਡ ਦੇ ਉੱਘੇ ਕਲਾਕਾਰ ਆਸ਼ੀਸ਼ ਵਿੱਦਿਆਰਥੀ ਵੀ ਨਾਲ ਖੜੇ ਨਜ਼ਰ ਆ ਰਹੇ ਹਨ। ਅਫਸਾਨਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ, 'ਵਧਾਈਆਂ ਗੁਰਦਾਸ ਮਾਨ। ਤੁਸੀਂ ਦਾਦੂ ਬਣ ਗਏ। ਆਸ਼ੀਸ਼ ਵਿੱਦਿਆਰਥੀ ਦੀ ਬਹੁਤ ਹੀ ਨਿਮਰ ਇਨਸਾਨ।''
ਦੱਸ ਦਈਏ ਕਿ ਅਫਸਾਨਾ ਖ਼ਾਨ ਤੇ ਸਾਜ਼ ਨੇ ਹਾਲ ਹੀ 'ਚ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ।
ਦੱਸਣਯੋਗ ਹੈ ਕਿ ਸਿਮਰਨ ਕੌਰ ਮੁੰਡੀ ਅਤੇ ਗੁਰਿਕ ਮਾਨ ਦਾ ਵਿਆਹ ਪਟਿਆਲਾ 'ਚ ਬੜੇ ਹੀ ਸ਼ਾਹੀ ਅੰਦਾਜ਼ ‘ਚ ਹੋਇਆ ਸੀ । ਇਸ ਵਿਆਹ ‘ਚ 100 ਤੋਂ ਜ਼ਿਆਦਾ ਮਹਿਮਾਨਾਂ ਨੇ ਸ਼ਿਰਕਤ ਕੀਤੀ ਸੀ ਅਤੇ ਇਹ ਮਹਿਮਾਨ ਦੋ ਦਿਨ ਪਟਿਆਲਾ ‘ਚ ਰਹੇ ਸਨ।
ਕੁਝ ਦਿਨ ਪਹਿਲਾਂ ਹੀ ਦੋਵਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਵੀ ਮਨਾਈ ਸੀ। ਦੱਸ ਦਈਏ ਕਿ ਸਿਮਰਨ ਕੌਰ ਦਾ ਸਬੰਧ ਹੁਸ਼ਿਆਰਪੁਰ ਦੇ ਮੁੰਡਿਆਂ ਜੱਟਾਂ ਦੇ ਨਾਲ ਹੈ। ਉਹ ਫ਼ਿਲਮਾਂ ਅਤੇ ਮਾਡਲਿੰਗ ਦੇ ਖੇਤਰ ‘ਚ ਕੰਮ ਕਰ ਚੁੱਕੀ ਹੈ ।ਜਦੋਂਕਿ ਗੁਰਿਕ ਮਾਨ ਵੀਡੀਓ ਡਾਇਰੈਕਟਰ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।